Punjab Cabinet Meeting : ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann )ਵੱਲੋਂ ਅੱਜ ਪੰਜਾਬ ਕੈਬਨਿਟ ( Punjab Cabinet Meeting ) ਦੀ ਮੀਟਿੰਗ ਸੱਦੀ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਿਹਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ। ਮੀਟਿੰਗ ਵਿਚ ਪੰਜਾਬ ਨੂੰ ਲੈ ਕੇ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ। 


 

ਮੀਟਿੰਗ ਵਿੱਚ ਸਰਕਾਰ ਰਾਜ ਦੇ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਡੀਏ ਦੀ ਕਿਸ਼ਤ ਦਾ ਤੋਹਫ਼ਾ ਦੇ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਮੀਟਿੰਗ ਦੌਰਾਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਹਫਾ ਵੀ ਦੇ ਸਕਦੀ ਹੈ।

 


 

ਦੱਸ ਦੇਈਏ ਕੇ ਇਸ ਤੋਂ ਪਹਿਲਾਂ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਇਸ ਮੀਟਿੰਗ ਵਿੱਚ ਵੱਖ-ਵੱਖ ਐਕਟਾਂ ਵਿੱਚ ਸੋਧ ਲਈ ਮਨਜ਼ੂਰੀ ਦਿੱਤੀ ਗਈ ਸੀ। ਪਰਾਲੀ, ਸਾਂਝੀ ਜ਼ਮੀਨ ਦੇ ਮਾਲਕੀ ਹੱਕ, 5ਜੀ ਡਿਜੀਟਲ ਤੇ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ ਬਾਰੇ ਅਹਿਮ ਫੈਸਲੇ ਲਏ ਗਏ ਸਨ।

 

 ਇਸ ਤੋਂ ਇਲਾਵਾ ਕੈਬਨਿਟ ਵਿੱਚ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ਵਿੱਚ ਸੋਧ ਦੀ ਮਨਜ਼ੂਰੀ ਦਿੱਤੀ ਗਈ ਸੀਹੈ। ਇਸ ਦੇ ਨਾਲ ਹੀ ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ ਸੀ। 

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।