ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਤੇ ਪਾਣੀ ਨੂੰ ਬਚਾਉਣ ਲਈ ਲੋਕ ਲਹਿਰ ਬਣਾਉਣ ਦਾ ਸੱਦਾ, ਪਾਰਟੀ ਲੀਡਰਾਂ ਨੂੰ ਲੋਕਾਂ 'ਚ ਰਹਿਣ ਦੀ ਹਦਾਇਤ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਲੋਕਾਂ ਦੇ ਵਿਚਕਾਰ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਲੋਕਾਂ ਦੇ ਵਿਚਕਾਰ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ...ਸਾਰਿਆਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ। ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ...ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ...ਸਾਰਿਆਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ
ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ
ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ...ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ pic.twitter.com/hQ9RytZuyGਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਵੱਡੀ ਜੰਗ ਦਾ ਐਲਾਨ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਦੀਆਂ ਵੀ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਤੋਂ ਮੋਟੀਵੇਸ਼ਨਲ ਬੁਲਾਰੇ ਵਜੋਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਨਸ਼ਿਆਂ ਦੇ ਮਾਮਲੇ ਨਹੀਂ ਰੁਕਣਗੇ, ਉਸ ਇਲਾਕੇ ਦੇ ਐਸਐਚਓ ਤੇ ਐਸਐਸਪੀ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।
— Bhagwant Mann (@BhagwantMann) May 12, 2022