ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਲੋਕਾਂ ਦੇ ਵਿਚਕਾਰ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ...ਸਾਰਿਆਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ। ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ। ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ...ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।