ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਅਫਸੋਸ ਵੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਤੋਂ ਦੂਜੀ ਪੀੜੀ ਦਾ ਸ਼ਹੀਦ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਸ਼ਹੀਦਾਂ ਦੇ ਬੁੱਤ ਅਪਗ੍ਰੇਡ ਕੀਤੇ ਸਕੂਲ ਦੇ ਕੈਂਪਸ ਵਿਚ ਸਥਾਪਤ ਕੀਤੇ ਜਾਣਗੇ ਜਿਸ ਸਕੂਲ ਦਾ ਨਾਮ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ।
ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦ ਕੁਲਵੰਤ ਸਿੰਘ ਦਾ ਰਿਣੀ ਹੈ ਜਿਨ੍ਹਾਂ ਨੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।
ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਏਸੇ ਵਚਨਬੱਧਤਾ ਤਹਿਤ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਫੌਜ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਲਈ ਮਦਦਗਾਰ ਹੋਵੇਗਾ, ਉਥੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਹੋਵੇਗਾ।
ਸੀਐਮ ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ,ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ
ABP Sanjha
Updated at:
26 Apr 2023 07:01 PM (IST)
Edited By: shankerd
Moga News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ,ਜਿਨ੍ਹਾਂ ਨੇ ਦੇਸ਼
Kulwant Singh
NEXT
PREV
Moga News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ,ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ।
Published at:
26 Apr 2023 07:01 PM (IST)
- - - - - - - - - Advertisement - - - - - - - - -