CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣ ਦਾ ਟੀਚਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਦੇ ਸ਼ਹਿਰਾਂ 'ਚ ਹੋਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।







ਸੀਐਮ ਮਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ...ਅਸੀਂ ਸ਼ਹਿਰਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਦੇ ਰਹੇ ਹਾਂ...ਸੀਵਰੇਜ, ਪੀਣ ਵਾਲਾ ਸਾਫ਼ ਪਾਣੀ, ਸਾਫ਼-ਸਫ਼ਾਈ ਤੇ ਹੋਰ ਮੁੱਢਲੀਆਂ ਸਹੂਲਤਾਂ ਸ਼ਹਿਰ ਦੇ ਕੱਲੇ-ਕੱਲੇ ਬੰਦੇ ਤੱਕ ਪਹੁੰਚਾਉਣਾ ਸਾਡਾ ਟੀਚਾ ਹੈ...ਜਿਸ ਵੱਲ ਅਸੀਂ ਅੱਗੇ ਵਧ ਰਹੇ ਹਾਂ ਤੇ ਜਲਦ ਹੀ ਹੋਰ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰਾਂ 'ਚ ਕਰਨ ਜਾ ਰਹੇ ਹਾਂ...।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ