ਪੜਚੋਲ ਕਰੋ
(Source: ECI/ABP News)
ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ, ਸੀਐਮ ਭਗਵੰਤ ਮਾਨ ਨੇ ਬੰਦ ਕੀਤੇ ਪੰਜਾਬ ਦੇ 3 ਹੋਰ ਟੋਲ ਪਲਾਜ਼ੇ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਲੋਕ ਹਿਤ ਵਿੱਚ
![ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ, ਸੀਐਮ ਭਗਵੰਤ ਮਾਨ ਨੇ ਬੰਦ ਕੀਤੇ ਪੰਜਾਬ ਦੇ 3 ਹੋਰ ਟੋਲ ਪਲਾਜ਼ੇ CM Bhagwant Mann closed three more toll plazas of Punjab in Hoshiarpur and Nawanshahr ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ, ਸੀਐਮ ਭਗਵੰਤ ਮਾਨ ਨੇ ਬੰਦ ਕੀਤੇ ਪੰਜਾਬ ਦੇ 3 ਹੋਰ ਟੋਲ ਪਲਾਜ਼ੇ](https://feeds.abplive.com/onecms/images/uploaded-images/2023/02/15/5e3b8c2d7def5fbdd950cff9548e5fc91676447934206345_original.jpg?impolicy=abp_cdn&imwidth=1200&height=675)
CM Bhagwant Mann
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਲੋਕ ਹਿੱਤ ਵਿੱਚ ਇੱਕ ਹੋਰ ਵੱਡਾ ਫ਼ੈਸਲਾ...ਅੱਜ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੇ ਹਾਂ। ਇਨ੍ਹਾਂ ਵਿੱਚੋਂ ਦੋ ਟੋਲ ਪਲਾਜ਼ੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤੇ ਇੱਕ ਨਵਾਂਸ਼ਹਿਰ ਵਿਚ ਹੈ। ਤਿੰਨੇ ਟੋਲ ਪਲਾਜ਼ੇ ਇੱਕੋ ਕੰਪਨੀ ਦੇ ਹਨ।
ਲੋਕ ਹਿਤ ਵਿੱਚ ਇੱਕ ਹੋਰ ਵੱਡਾ ਫ਼ੈਸਲਾ... ਅੱਜ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੇ ਹਾਂ, ਹੁਸ਼ਿਆਰਪੁਰ ਤੋਂ Live... https://t.co/BjG6MAIg11
— Bhagwant Mann (@BhagwantMann) February 15, 2023
ਮਿਲੀ ਜਾਣਕਾਰੀ ਅਨੁਸਾਰ ਟੋਲ ਕੰਪਨੀ ਨੇ ਸਰਕਾਰ ਕੋਲ 2007 ਵਿੱਚ ਸਥਾਪਤ ਟੋਲ ਵਧਾਉਣ ਦੀ ਗੁਹਾਰ ਲਗਾਈ ਸੀ, ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਇਸ ਤਰ੍ਹਾਂ ਹੁਣ 105 ਕਿਲੋਮੀਟਰ ਸੜਕ ਟੋਲ ਫਰੀ ਹੋਵੇਗੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਟੋਲਾਂ 'ਤੇ ਪਹੁੰਚ ਕੇ ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਹਨ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਫ਼ਾਇਦਾ ਮਿਲੇਗਾ। ਕੰਪਨੀ ਵੱਲੋਂ ਹਰ 35 ਕਿਲੋਮੀਟਰ ਬਾਅਦ ਇਸ ਸੜਕ ’ਤੇ ਟੋਲ ਹੈ। ਨਵਾਂਸ਼ਹਿਰ ਤੋਂ ਦਸੂਹਾ, ਪਠਾਨਕੋਟ ਅਤੇ ਅੱਗੇ ਜੰਮੂ-ਕਸ਼ਮੀਰ ਜਾਣ ਵਾਲੇ ਲੋਕਾਂ ਨੂੰ ਇਨ੍ਹਾਂ ਟੋਲ 'ਤੇ ਫੀਸ ਦੇਣੀ ਪੈਂਦੀ ਸੀ।ਮਿਲੀ ਜਾਣਕਾਰੀ ਮੁਤਾਬਕ ਤਿੰਨੇ ਟੋਲ ਪਲਾਜ਼ੇ ਇਕ ਹੀ ਕੰਪਨੀ ਦੇ ਹਨ। ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਚ ਪੈਂਦੇ ਤਿੰਨ ਟੋਲ ਦੇ ਤਹਿਤ 105 ਕਿਲੋਮੀਟਰ ਦੇ ਲਗਭਗ ਸੜਕ ਪੈਂਦੀ ਹੈ। ਇਸ ਸੜਕ ’ਤੇ ਹਰ 35 ਕਿੱਲੋਮੀਟਰ ਤੋਂ ਬਾਅਦ ਕੰਪਨੀ ਦਾ ਟੋਲ ਹੈ। ਨਵਾਂਸ਼ਹਿਰ ਤੋਂ ਦਸੂਹਾ, ਪਠਾਨਕੋਟ ਅਤੇ ਅੱਗੇ ਜੰਮੂ-ਕਸ਼ਮੀਰ ਜਾਣ ਵਾਲਿਆਂ ਨੂੰ ਇਨ੍ਹਾਂ ਟੋਲ ’ਤੇ ਫੀਸ ਦਾ ਭੁਗਤਾਨ ਕਰਨਾ ਪੈਂਦਾ ਸੀ।ਦੱਸ ਦੇਈਏ ਕਿ ਟੋਲ ਪਲਾਜ਼ੇ ਬੰਦ ਹੋਣ ਨਾਲ ਗ਼ੜ੍ਹਸ਼ੰਕਰ ਤੋਂ ਬਲਾਚੌਰ-ਰੋਪੜ ਆਉਣ ਜਾਣ ਵਾਲੇ ਚਾਲਕਾਂ ਨੂੰ ਰਾਹਤ ਮਿਲੇਗੀ। ਮਜਾਰੀ ਟੋਲ ਪਲਾਜ਼ਾ ਤੋਂ ਰੋਜ਼ਾਨਾ 3200 ਦੇ ਕਰੀਬ ਵਾਹਨ ਲੰਘਦੇ ਹਨ, ਮਤਲਬ ਇਕ ਮਹੀਨੇ ਵਿਚ ਇਕ ਲੱਖ ਚਾਲਕ। ਹੁਣ ਇਨ੍ਹਾਂ ਟੋਲ ਤੋਂ ਰਾਹਤ ਮਿਲੇਗੀ। ਨੰਗਲ ਸ਼ਹੀਦਾਂ ਤੋਂ 4000 ਵਾਹਨ ਲੰਘਦੇ ਹਨ ਅਤੇ 4.50 ਲੱਖ ਰੁਪਏ ਰੈਵੇਨਿਊ ਮਿਲਦਾ ਹੈ। ਇਸ ਤੋਂ ਇਲਾਵਾ 2000 ਵਾਹਨ ਲੰਘਦੇ ਹਨ ਅਤੇ 2 ਲੱਖ ਰੁਪਏ ਮਾਲੀਆ ਇਕੱਠਾ ਕੀਤਾ ਜਾਂਦਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)