CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਅੱਜ 12ਵੀਂ ਬਰਸੀ ਹੈ। ਇਸ ਮੌਕੇ ਸੀਐਮ ਮਾਨ ਨੇ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਬਚਪਨ ਦੀਆਂ ਯਾਦਾਂ ਤਾਜ਼ੀਆਂ ਕਰਦਿਆਂ ਪਿਤਾ ਮਹਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਸਟਰ ਮਹਿੰਦਰ ਸਿੰਘ ਸਦਾ ਉਨ੍ਹਾਏ ਦਿਲ ਵਿੱਚ ਵੱਸਦੇ ਰਹਿਣਗੇ।


ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਬਾਪੂ ਜੀ ਮਾਸਟਰ ਮਹਿੰਦਰ ਸਿੰਘ ਜੀ ਦੀ 12 ਵੀਂ ਬਰਸੀ ਹੈ..ਮਾਸਟਰ ਜੀ ਤੁਸੀਂ ਹਮੇਸ਼ਾ ਦਿਲਾਂ ਚ ਵੱਸਦੇ ਰਹੋਗੇ ..ਅੱਜ ਵੀ ਤੁਹਾਡੇ ਨਾਲ ਬੈਠ ਕੇ ਪੜਣਾ..ਹਾਕੀ ਮੈਚ ਦੀ ਕਮੈਂਟਰੀ ..ਦੇਸ਼ ਦੇ ਚੋਣ ਨਤੀਜੇ ਦੇਖਣਾ..ਸਾਇਕਲ ਤੇ ਬੈਠ ਕੇ ਸਕੂਲ ਜਾਣਾ..ਅਖਬਾਰ - ਰੇਡੀਓ ਦੀਆਂ ਖ਼ਬਰਾਂ ..ਮੇਰੀਆਂ ਕੀਮਤੀ ਯਾਦਾਂ ਦਾ ਹਿੱਸਾ ਨੇ ਅਤੇ ਹਮੇਸ਼ਾ ਰਹਿਣਗੀਆਂ...


 






ਦੱਸ ਦਈਏ ਬੀਤੇ ਦਿਨ ਯਾਨੀਕਿ 13 ਮਈ ਆਪ ਪਾਰਟੀ ਲਈ ਬਹੁਤ ਹੀ ਖਾਸ ਰਿਹਾ ਹੈ। ਜਲੰਧਰ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕੀਤੀ ਹੈ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਕੰਮ ਦੀ ਰਾਜਨੀਤੀ ਕਰਦੇ ਹਨ ਤੇ ਕੀਤੇ ਗਏ ਕੰਮਾਂ ਦੇ ਸਿਰ ’ਤੇ ਹੀ ਲੋਕਾਂ ਤੋਂ ਵੋਟਾਂ ਮੰਗਦੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ’ਤੇ ਮੋਹਰ ਲਗਾ ਕੇ ਵੱਡਾ ਸੰਦੇਸ਼ ਦਿੱਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ‘ਬੇਮਿਸਾਲ ਜਿੱਤ’ ਭਗਵੰਤ ਮਾਨ ਸਰਕਾਰ ਦੇ ਪੰਜਾਬ ਵਿੱਚ ਲੋਕ ਭਲਾਈ ਕੰਮਾਂ ਸਦਕਾ ਹੋਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।