ਪੜਚੋਲ ਕਰੋ

ਔਰਤਾਂ ਨੂੰ ਨਗਨ ਘੁੰਮਾਉਣ 'ਤੇ ਭੜਕੇ ਸੀਐਮ ਭਗਵੰਤ ਮਾਨ, ਬੋਲੇ...ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ 'ਤੇ ਵੱਡਾ ਕਲੰਕ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ 'ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਤੇ ਅਣਮਨੁੱਖੀ ਕਾਰਾ ਹੈ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। 

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ 'ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। 

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ 'ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਤੇ ਪ੍ਰਧਾਨ ਮੰਤਰੀ ਨੂੰ ਵੀ ਇਸ 'ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget