Punjab News : ਹਿਮਾਚਲ ਪ੍ਰਦੇਸ਼ ‘ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ (Flood) ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ, ਜਿਸ ਚੱਲਦੇ ਇਕ ਵਾਰ ਫਿਰ ਤੋਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ। ਜਿਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਉੱਪਰ ਤੰਜ ਕੱਸੇ ਗਏ |


ਬਿਕਰਮ ਮਜੀਠੀਆ ਨੇ ਕਿਹਾ ਕਿ ਇੱਕ ਪਾਸੇ ਲੋਕ ਹੜ੍ਹ (Flood) ਨਾਲ ਪੀੜਤ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਬੇੜੀ ਵਿੱਚ ਬੈਠ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਫੋਟੋਆਂ ਖਿਚਵਾਨ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਮਝ ਤੋਂ ਬਾਹਰ ਹੈ, ਮੁੱਖ ਮੰਤਰੀ ਪੰਜਾਬ ਬੇੜੀ ਵਿੱਚ ਬੈਠ ਕੇ ਪਾਣੀ ਵਿੱਚ ਕੀ ਕਰਨ ਜਾ ਰਹੇ ਹਨ ਅਤੇ ਬਿਕਰਮ ਮਜੀਠੀਆ ਨੇ ਹਾਸੇ ਅੰਦਾਜ਼ ਵਿੱਚ ਕਿਹਾ ਕਿ ਲੱਗਦਾ ਹੈ ਮੁੱਖ ਮੰਤਰੀ ਪੰਜਾਬ ਪਾਣੀ ਵਿੱਚ ਬੈਠ ਕੇ ਮੱਛੀਆਂ ਫੜਨ ਦਾ ਕੰਮ ਕਰ ਰਹੇ ਹਨ। 

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਕੈਬਨਿਟ ਦੇ ਵਿੱਚ ਕਟਾਰੂਚੱਕ ਨਾਲ ਹੀ ਪਿਆਰ ਜਤਾ ਰਿਹਾ ਹੈ। ਉਸ ਤੋਂ ਇਲਾਵਾ ਮੰਤਰੀ ਭਗਵੰਤ ਮਾਨ ਨੂੰ ਸਲਾਹ ਦੇਵੇ ਤਾਂ ਉਸਨੂੰ ਉਹ ਟੁੱਟ ਕੇ ਪੈ ਜਾਂਦੇ ਹਨ | ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕ ਤਾਂ ਇੰਨੇ ਸਿਆਣੇ ਹੋ ਚੁੱਕੇ ਹਨ ਕਿ ਉਹਨਾਂ ਖੁਦ ਆਪਣੀ ਮਿਹਨਤ ਦੇ ਨਾਲ ਧੁੱਸੀ ਬੰਨ੍ਹ ਬਣਨ ਤੋਂ ਬਾਅਦ ਫੋਟੋਆਂ ਤੇ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਹੈ ਤਾਂ ਜੋ ਕਿ ਪੰਜਾਬ ਦੇ ਹੋਰਾਂ ਲੋਕਾਂ ਨੂੰ ਵੀ ਪਤਾ ਲੱਗ ਸਕੇ ਕਿ ਇਸ ਵਿੱਚ ਉਹਨਾਂ ਦੀ ਸਰਕਾਰ ਨੇ ਕਿਸੇ ਵੀ ਤਰੀਕੇ ਦੀ ਮਦਦ ਨਹੀਂ ਕੀਤੀ |

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ