CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਬਾਗੋਬਾਗ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਖੇਡਾਂ ‘ਚ ਪੰਜਾਬ ਪਹਿਲਾਂ ਤੋਂ ਹੀ ਬਹੁਤ ਅੱਗੇ ਸੀ ਪਰ ਇਸ ਵਾਰ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਸਭ ਤੋਂ ਵੱਧ ਮੈਡਲ ਜਿੱਤੇ ਹਨ। ਹੁਣ ‘ਰੰਗਲੇ ਪੰਜਾਬ’ ਦੀ ਛੋਟੀ ਜਿਹੀ ਝਲਕ ਦਿਖਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: ਸੀਐਮ ਭਗੰਤ ਮਾਨ ਨੇ ਨਹੀਂ ਦਿੱਤਾ ਸ਼੍ਰੋਮਣੀ ਕਮੇਟੀ ਨੂੰ ਮਿਲਣ ਦਾ ਸਮਾਂ, ਰੋਸ ਧਰਨੇ ਦੀ ਚੇਤਾਵਨੀ
ਦੱਸ ਦਈਏ ਕਿ ਹਾਂਗਜ਼ੂ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 19 ਤਮਗ਼ੇ ਹਾਸਲ ਕੀਤੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਹਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ, ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।
ਇਹ ਵੀ ਪੜ੍ਹੋ: ਬਹਿਬਲ ਗੋਲੀ ਕਾਂਡ ਨੂੰ ਲੈ ਕੇ ਕੁੰਵਰ ਵਿਜੈ ਪ੍ਰਤਾਪ 'ਤੇ ਸਵਾਲ, ਹਾਈਕੋਰਟ ਪਹੁੰਚੀ ਸ਼ਿਕਾਇਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।