(Source: ECI/ABP News)
Four members of Sikh family killed in USA: ਸੀਐਮ ਭਗਵੰਤ ਮਾਨ ਨੇ ਅਮਰੀਕਾ 'ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਦੀ ਮੰਗੀ ਜਾਂਚ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ
ਕੈਲੀਫੋਰਨੀਆ 'ਚ ਅਗਵਾ ਕਰਕੇ ਚਾਰ ਪੰਜਾਬੀਆਂ ਦੀ ਹੱਤਿਆ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਉਹ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ।
![Four members of Sikh family killed in USA: ਸੀਐਮ ਭਗਵੰਤ ਮਾਨ ਨੇ ਅਮਰੀਕਾ 'ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਦੀ ਮੰਗੀ ਜਾਂਚ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ CM Bhagwant Mann demanded an investigation into the death of 4 members of a Sikh family in America, appealed to the Foreign Minister. Four members of Sikh family killed in USA: ਸੀਐਮ ਭਗਵੰਤ ਮਾਨ ਨੇ ਅਮਰੀਕਾ 'ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਦੀ ਮੰਗੀ ਜਾਂਚ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ](https://feeds.abplive.com/onecms/images/uploaded-images/2022/10/06/ee971618fb606a40e5a65d8596d5f4a41665044306295276_original.jpg?impolicy=abp_cdn&imwidth=1200&height=675)
Four members of Sikh family killed in USA: ਕੈਲੀਫੋਰਨੀਆ 'ਚ ਅਗਵਾ ਕਰਕੇ ਚਾਰ ਪੰਜਾਬੀਆਂ ਦੀ ਹੱਤਿਆ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਉਹ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਕੈਲੀਫੋਰਨੀਆ 'ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ...ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ...ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ...
ਕੈਲੀਫੋਰਨੀਆ 'ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ ਜਿਹਨਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ...
— Bhagwant Mann (@BhagwantMann) October 6, 2022
ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ...ਨਾਲ ਹੀ ਕੇਂਦਰੀ ਵਿਦੇਸ਼ ਮੰਤਰੀ @DrSJaishankar ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ...
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)