Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ 6 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅੱਜ ਵੀਰਵਾਰ ਨੂੰ ਦੁਪਹਿਰ 4:35 ਵਜੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਬਾਹਰ ਆਏ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ ਅਤੇ ਫਿਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਲਈ ਰਵਾਨਾ ਹੋ ਗਏ।
5 ਸਤੰਬਰ ਨੂੰ ਵਿਗੜ ਗਈ ਸੀ ਸਿਹਤ
5 ਸਤੰਬਰ ਦੀ ਸ਼ਾਮ ਨੂੰ ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਹੌਲੀ ਹੋਣ ਅਤੇ ਥਕਾਵਟ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਮੁੱਖ ਮੰਤਰੀ ਮਾਨ 9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ 'ਤੇ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ, ਪ੍ਰਧਾਨ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ।
ਇਸ ਤੋਂ ਬਾਅਦ, ਕਟਾਰੀਆ ਹਸਪਤਾਲ ਪਹੁੰਚੇ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਤੋਂ ਹੀ ਹੜ੍ਹ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ।
4 ਸਤੰਬਰ ਦੀ ਸਵੇਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਜਰੀਵਾਲ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।
5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।