ਸੀਐਮ ਭਗਵੰਤ ਮਾਨ ਨੇ ਵੰਡੀਆਂ ਚੇਅਰਮੈਨੀਆਂ, 'ਆਪ' ਲੀਡਰਾਂ ਨੂੰ ਸੌਂਪੇ ਵਿਭਾਗ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੰਗਲ ਸਿੰਘ ਨੂੰ ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਲਾਇਆ ਗਿਆ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਂ ਹੋਰ ਵਿਭਾਗਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੰਗਲ ਸਿੰਘ ਨੂੰ ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਸਮੇਂ ਮੰਗਲ ਸਿੰਘ ‘ਆਪ’ ਲਈ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਖਪਾਲ ਸਿੰਘ ਨੂੰ ਪੰਜਾਬ ਰਾਜ ਕਿਸਾਨ ਕਮਿਸ਼ਨ, ਅਮਨਦੀਪ ਮੋਹੀ ਨੂੰ ਮਾਰਕਫੈੱਡ, ਬਲਦੇਵ ਸਿੰਘ ਨੂੰ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਗੋਲਡੀ ਖਰੜ ਨੂੰ ਪੰਜਾਬ ਨੌਜਵਾਨ ਵਿਕਾਸ ਬੋਰਡ, ਜਗਦੀਪ ਸਿੰਘ ਸੰਧੂ ਨੂੰ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਲਿਮਟਿਡ, ਸ਼ਮਿੰਦਰ ਖਿੰਡਾ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਦਲਬੀਰ ਸਿੰਘ ਢਿੱਲੋਂ ਨੂੰ ਪੰਜਾਬ ਸਮਾਲ ਸਕੇਲ ਉਦਯੋਗ ਕਾਰਪੋਰੇਸ਼ਨ ਤੇ ਨਵਜੋਤ ਜਰਗ ਨੂੰ ਜੰਗਲਾਤ ਵਿਕਾਸ ਕਾਰਪੋਰੋਸ਼ਨ ਦਾ ਚੇਅਰਮੈਨ ਲਾਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨ ਨਿਯੁਕਤ ਕੀਤੇ ਗਏ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਸੀ ਕਿ ਰੰਗਲਾ ਤੇ ਖੁਸ਼ਹਾਲ ਬਣਾਉਣ ਲਈ ਟੀਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤੇ ਅਹਿਮ ਤੇ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਨਿਯੁਕਤ ਕੀਤੇ ਗਏ ਚੇਅਰਮੈਨਾਂ ਨੂੰ ਮੁਬਾਰਕਾਂ ਦਿੱਤੀਆਂ।
ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ.. pic.twitter.com/I5iCPVbmrj
— Bhagwant Mann (@BhagwantMann) August 31, 2022
ਮਾਨ ਸਰਕਾਰ ਵੱਲੋਂ ਰਮਨ ਬਹਿਲ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਇੰਦਰਜੀਤ ਮਾਨ ਨੂੰ ਪੰਜਾਬ ਖਾਧੀ ਐਂਡ ਵਿਲੇਜ ਇੰਡਸਟਰੀ ਬੋਰਡ ਦਾ ਚੇਅਰਮੈਨ, ਸੰਨੀ ਆਹਲੂਵਾਲੀਆ ਨੂੰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦਾ ਚੇਅਰਮੈਨ, ਨਰਿੰਦਰ ਸ਼ੇਰਗਿੱਲ ਨੂੰ ਮਿਲਕ ਫੀਡ ਦਾ ਚੇਅਰਮੈਨ ਲਗਾਇਆ ਸੀ।