ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਦੁੱਖ
Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਫਫਾਰਮ ਐਕਸ 'ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਹੈ।

Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਫਫਾਰਮ ਐਕਸ 'ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ... ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ... ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ... ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ... ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼…
— Bhagwant Mann (@BhagwantMann) May 28, 2025
ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਦੇਹਾਂਤ 'ਤੇ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਨੀ ਪੱਧਰ ਤੋਂ ਸ਼ੁਰੂ ਕਰਕੇ ਪੰਜਾਬ ਦੀ ਸਿਆਸਤ ਅੰਦਰ ਉੱਘੀ ਤੇ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਦੇ ਸਨਮੁਖ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜ਼ਿਕਰਯੋਗ ਹੈ ਕਿ ਰਾਜਨੀਤੀ ਦੇ ਬਾਬਾ ਬੋਹੜ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ। ਉਹ 90 ਸਾਲ ਦੇ ਸਨ। ਢੀਂਡਸਾ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਉੱਥੇ ਆਖਰੀ ਸਾਹ ਲਿਆ। ਸੁਖਦੇਵ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ ਜਦੋਂ ਉਹ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਖੇਡ, ਰਸਾਇਣ ਅਤੇ ਖਾਦਾਂ ਦੇ ਕੇਂਦਰੀ ਮੰਤਰੀ ਸਨ। ਢੀਂਡਸਾ 2019 'ਚ ਪਦਮ ਭੂਸ਼ਨ ਨਾਲ ਸਨਮਾਨਿਤ ਕੀਤੇ ਗਏ ਸਨ। 2020 'ਚ ਅਕਾਲੀ ਦਲ ਨਾਲੋਂ ਵੱਖ ਹੋਏ ਸਨ। ਢੀਂਡਸਾ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਢੀਂਡਸਾ ਨੇ 89 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।






















