Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ, “ਪੰਜਾਬ ਇਕ ਸੂਝਵਾਨ ਸ਼ਖਸੀਅਤ ਤੋਂ ਮਹਿਰੂਮ ਹੋ ਗਿਆ। ਬੀਰ ਦਵਿੰਦਰ ਸਿੰਘ ਜੀ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ ,ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। 


 

ਉਨ੍ਹਾਂ ਦੇ ਇਸ ਸੰਸਾਰ ਤੋਂ ਰੁਖ਼ਸਤ ਹੋ ਜਾਣ ਨਾਲ ਸੂਬੇ ਦੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਖੇਤਰ ਵਿਚ ਵੱਡਾ ਖਲਾਅ ਪੈਦਾ ਹੋਇਆ ਹੈ।”ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
 

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਸੀਨੀਅਰ ਆਗੂ ਨੇ ਸ਼ੁੱਕਰਵਾਰ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖ਼ੇ ਆਖ਼ਰੀ ਸਾਹ ਲਏ। ਉਹ ਪਟਿਆਲਾ ਦੇ ਰਹਿਣ ਵਾਲੇ ਸਨ ਅਤੇ 2003-04 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸਨ।

ਬੀਰਦਵਿੰਦਰ ਸਿੰਘ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਟਕਸਾਲੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਮਨਪ੍ਰੀਤ ਸਿੰਘ ਬਾਦਲ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨਾਲ ਸੰਬੰਧਤ ਰਹੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸਮਰਾਲਾ 'ਚ ਮੌਜੂਦਾ ਭਾਜਪਾ ਐਮ.ਸੀ. ਦੀ ਨਾਜਾਇਜ਼ ਬਣੀ ਦੁਕਾਨ 'ਤੇ ਚੱਲਿਆ ਪੀਲਾ ਪੰਜਾ


ਇਹ ਵੀ ਪੜ੍ਹੋ : ਗਿੱਦੜਬਾਹਾ 'ਚ ਆੜਤੀਏ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਲੁੱਟ ਦੀ ਨਾਕਾਮ ਕੋਸ਼ਿਸ਼ ,ਸੀਸੀਟੀਵੀ ਕੈਮਰੇ 'ਚ ਕੈਦ ਹੋਇਆ ਨੌਜਵਾਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ