ਪੜਚੋਲ ਕਰੋ
Punjab News : CM ਭਗਵੰਤ ਮਾਨ ਨੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਕੀਤਾ ਦੁੱਖ ਪ੍ਰਗਟ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਜਲੰਧਰ ਤੋਂ

CM Bhagwant Mann
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਵਿਚ ਹਨ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ .. ਵਾਹਿਗੁਰੂ
ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਦੇ ਅਚਾਨਕ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਕੇਜਰੀਵਾਲ ਨੇ ਕਿਹਾ ਕਿ ਸੰਤੋਖ ਚੌਧਰੀ ਦੇ ਦੇਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੰਤੋਖ ਚੌਧਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਕੈਪਟਨ ਨੇ ਕਿਹਾ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ।ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
ਦੱਸ ਦੇਈਏ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ ਅਤੇ ਇਸ ਸਮੇਂ ਰਾਹੁਲ ਗਾਂਧੀ ਨਾਲ 'ਭਾਰਤ ਜੋੜੋ ਯਾਤਰਾ' 'ਚ ਪੰਜਾਬ ਦੀ ਯਾਤਰਾ ਕਰ ਰਹੇ ਸਨ। ਯਾਤਰਾ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















