ਪੜਚੋਲ ਕਰੋ
Advertisement
(Source: ECI/ABP News/ABP Majha)
ਸੀਐਮ ਭਗਵੰਤ ਮਾਨ ਨੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ..
— Bhagwant Mann (@BhagwantMann) August 27, 2023
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਵਿਸ਼ਵ ਦੀਆਂ ਸੰਗਤਾਂ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਜਿਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾਵਾਚਕ ਦੀਆਂ ਸੇਵਾਵਾਂ ਨਿਭਾਈਆਂ, ਉਥੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement