Odisha Train Accident: ਓੜੀਸ਼ਾ ਰੇਲ ਹਾਦਸੇ ਉੱਤੇ CM Mann ਨੇ ਜਤਾਇਆ ਦੁੱਖ, ਹਾਦਸੇ 'ਚ ਸੈਂਕੜੇ ਲੋਕਾਂ ਦੀ ਹੋਈ ਹੈ ਮੌਤ
Coromandel Express Derail: ਓਡੀਸ਼ਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਵਿੱਚ ਹੁਣ ਤੱਕ 288 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਅਜੇ ਵੀ NDRF ਦੀਆਂ 9 ਟੀਮਾਂ ਬਚਾਅ 'ਚ ਲੱਗੀਆਂ ਹੋਈਆਂ ਹਨ। ਦੇਸ਼ ਦੇ ਵੱਡੇ ਨੇਤਾ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰ ਰਹੇ ਹਨ।
Coromandel Train Accident: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓੜੀਸ਼ਾ ਦੇ ਬਾਲਾਸੋਰ ਵਿੱਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ-ਓੜੀਸ਼ਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਹਾਦਸੇ 'ਚ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਮੇਰੀ ਡੂੰਘੀ ਹਮਦਰਦੀ ਪਰਿਵਾਰਾਂ ਨਾਲ ਹੈ। ਪ੍ਰਮਾਤਮਾ ਅੱਗੇ ਅਰਦਾਸ ਕਰੋ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।
ओडिशा के बालासोर में हुए ट्रेन हादसे की दुर्भाग्यपूर्ण खबर सुनकर काफी दुख हुआ...हादसे में सैंकड़ों लोग अपनी जान गंवा चुके हैं...शोकाकुल परिवारों के साथ मेरी गहरी संवेदनाएं हैं...
— Bhagwant Mann (@BhagwantMann) June 3, 2023
भगवान से प्रार्थना है कि दुर्घटना में घायल हुए लोग जल्द स्वस्थ हों.... https://t.co/o0REt9belp
ਬਾਦਲ ਨੇ ਵੀ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਓੜੀਸ਼ਾ 'ਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਓੜੀਸ਼ਾ ਦੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਹੈ।
ਰਾਜ ਸਭਾ ਮੈਂਬਰ ਨੇ ਵੀ ਦੁੱਖ ਪ੍ਰਗਟ ਕੀਤਾ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਰਾਘਵ ਚੱਢਾ ਨੇ ਟਵੀਟ ਕੀਤਾ ਕਿ ਉਹ ਬਾਲਾਸੋਰ ਵਿੱਚ ਭਿਆਨਕ ਰੇਲ ਹਾਦਸੇ ਦੀ ਖ਼ਬਰ ਤੋਂ ਬਹੁਤ ਦੁਖੀ ਹਨ, ਜਿਸ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀ ਜਲਦੀ ਠੀਕ ਹੋ ਜਾਣ। ਅਸੀਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਖੜੇ ਹਾਂ।
ਹਾਦਸੇ 'ਚ ਹੁਣ ਤੱਕ 288 ਲੋਕਾਂ ਦੀ ਮੌਤ
ਓੜੀਸ਼ਾ ਦੇ ਬਾਲਾਸੋਰ 'ਚ 2 ਜੂਨ ਨੂੰ ਸ਼ਾਮ 7.30 ਵਜੇ ਦੇ ਕਰੀਬ 3 ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਸ ਹਾਦਸੇ 'ਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 900 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਦਸੇ ਨੂੰ 15 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਅਜੇ ਵੀ ਬਚਾਅ ਕਾਰਜ ਜਾਰੀ ਹੈ। ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ, ਖੰਤਾਪਾੜਾ, ਬਾਲਾਸੋਰ, ਭਦਰਕ ਅਤੇ ਸੋਰੋ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਵੀ ਹਾਦਸੇ ਵਾਲੀ ਥਾਂ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ।