Punjab News: ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਫਰੀਦਕੋਟ ਪਹੁੰਚੇ ਹਨ। ਮੁੱਖ ਮੰਤਰੀ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣਗੇ।

ਮੁੱਖ ਮੰਤਰੀ ਦਾ ਚੌਪਰ ਫਰੀਦਕੋਟ ਦੀ ਨਵੀਂ ਅਨਾਜ ਮੰਡੀ ਦੇ ਮੈਦਾਨ ਵਿੱਚ ਉਤਾਰਿਆ ਗਿਆ, ਜਿੱਥੇ ਉਨ੍ਹਾਂ ਦਾ ਸਵਾਗਤ ਫਰੀਦਕੋਟ ਤੋਂ 'ਆਪ' ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ 'ਆਪ' ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ, ਫਰੀਦਕੋਟ ਰੇਂਜ ਦੇ ਡੀਆਈਜੀ ਅਸ਼ਵਨੀ ਕਪੂਰ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਕੀਤਾ।

ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ। ਇਸ ਤੋਂ ਬਾਅਦ, ਉਹ ਦਰਬਾਰਗੰਜ ਰੈਸਟ ਹਾਊਸ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦਈਏ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਉਹ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਵੀ ਮੱਥਾ ਟੇਕਣ ਜਾਣਗੇ। ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਹਾਲਾਂਕਿ, ਆਪਣੀ ਫੇਰੀ ਦੌਰਾਨ, ਮੁੱਖ ਮੰਤਰੀ ਫਰੀਦਕੋਟ ਵਿੱਚ ਕੁਝ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਨ ਵਾਲੇ ਸਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

ਉੱਥੇ ਹੀ ਇਸ ਦੌਰੇ ਨੂੰ ਲੈਕੇ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਸਥਾਨ ਨਹਿਰੂ ਸਟੇਡੀਅਮ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਲਗਭਗ 2 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੂਰੇ ਸਥਾਨ ਦੀ ਸੀਸੀਟੀਵੀ ਅਤੇ ਡਰੋਨ ਕੈਮਰਿਆਂ ਨਾਲ ਵੀ ਨਿਗਰਾਨੀ ਕੀਤੀ ਜਾਵੇਗੀ।

ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਦੌਰਾਨ ਮੁੱਖ ਮੰਤਰੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।