ਸੀਐਮ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਸ ਦੌਰਾਨ ਸੀਐਮ ਮਾਨ ਨੇ ਟਵੀਟ ਕਰਦਿਆਂ
![ਸੀਐਮ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਕੀਤਾ ਰਵਾਨਾ CM Bhagwant Mann flagged off first batch of 50 headmasters to IIM Ahmedabad for training ਸੀਐਮ ਮਾਨ ਨੇ 50 ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਲਈ ਹਰੀ ਝੰਡੀ ਦੇ ਕੇ ਕੀਤਾ ਰਵਾਨਾ](https://feeds.abplive.com/onecms/images/uploaded-images/2023/07/30/71ec213457245e4190b81d78c1d7872f1690720703435345_original.jpg?impolicy=abp_cdn&imwidth=1200&height=675)
Punjab News : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉਥੇ ਇਹ ਬੈਚ ਆਪਣੀ ਮੁਹਾਰਤ ਨੂੰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸਦਾ ਇਕੋ-ਇਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇੱਕ ਤਜਰਬੇਕਾਰ ਅਧਿਆਪਕ ਆਉਣ ਵਾਲੇ ਭਵਿੱਖ ਲਈ ਯੋਗ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ।
ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਵੀ ਪਸੰਦ ਨਹੀਂ ਕਰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਨਾਂ ਨੂੰ ਦੂਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਵੱਲ ਹਮੇਸ਼ਾ ਏਜੰਡੇ ‘ਤੇ ਰੱਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਦ੍ਰਿੜ ਵਿਸ਼ਵਾਸ ਹੈ ਕਿ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਮੁਲਾਜ਼ਮ ਦੀ ਜਾਇਜ਼ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।
ਵਿਰੋਧੀ ਧਿਰ ਵੱਲੋਂ ਤਰਕਹੀਣ ਅਤੇ ਬੇਬੁਨਿਆਦ ਟਿੱਪਣੀਆਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਕਾਰਡ ‘ਤੇ ਮੌਜੂਦ ਹੈ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਨਾਲ ਜੁੜਿਆ ਕੱਚਾ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ 5 ਫੀਸਦੀ ਇੰਕਰੀਮੈਂਟ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਆਪਣੇ ਕਾਰਜਕਾਲ ਦੌਰਾਨ ਲੰਮੇ ਸਮੇਂ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਨ੍ਹਾਂ ਨੂੰ ਮੂਰਖ ਬਣਾਇਆ ਹੈ, ਇਸ ਲਈ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)