Punjab Debt News: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਸਿਰ ਚੜ੍ਹੇ ਕਰਜ਼ੇ ਦਾ ਹਿਸਾਬ-ਕਿਤਾਬ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੀਐਮ ਮਾਨ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਏ ਗਏ ਕਰਜ਼ੇ ਵਿੱਚੋਂ ਖਰਚੇ ਗਏ ਪੈਸੇ ਦਾ ਵੇਰਵਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੇਵੇਗੀ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਤੋਂ ਕਰਜ਼ੇ ਦੇ ਵੇਰਵੇ ਨਾ ਮੰਗਣ ਲਈ ਰਾਜਪਾਲ ਦੀ ਆਲੋਚਨਾ ਵੀ ਕੀਤੀ।


ਕਰਜ਼ੇ ਬਾਰੇ ਵੇਰਵਿਆਂ ਦਿੰਦੇ ਹੋਏ ਸੀਐਮ ਮਾਨ ਨੇ ਕਿਹਾ, "ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਨਾ ਸਿਰਫ਼ ਬਕਾਇਆ ਆਰਡੀਐਫ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨੂੰ ਮਨਾਓ, ਸਗੋਂ ਘੱਟੋ-ਘੱਟ ਪੰਜ ਸਾਲਾਂ ਲਈ ਰਾਜ ਦੇ ਕਰਜ਼ੇ ਦੀ ਅਦਾਇਗੀ 'ਤੇ ਰੋਕ ਵੀ ਲਗਾਈ ਜਾਏ।" ਦੱਸ ਦਈਏ ਕਿ ਕਰਜ਼ੇ ਦੇ ਵੇਰਵੇ ਮੁੱਖ ਮੰਤਰੀ ਮਾਨ ਨੇ ਰਾਜਪਾਲ ਦੇ ਉਸ ਪੱਤਰ ਦੇ ਜਵਾਬ ਵਿੱਚ ਦਿੱਤੇ ਹਨ, ਜਿਸ ਵਿੱਚ ਉਨ੍ਹਾਂ ਨੇ 'ਆਪ' ਸਰਕਾਰ ਦੇ ਸ਼ਾਸਨ ਦੌਰਾਨ ਸੂਬੇ 'ਤੇ ਚੜ੍ਹੇ ਕਰਜ਼ੇ ਦਾ ਹਿਸਾਬ ਮੰਗਿਆ ਸੀ। ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ, "1 ਅਪ੍ਰੈਲ, 2022 ਤੋਂ 31 ਅਗਸਤ, 2023 ਤੱਕ ਪੰਜਾਬ ਸਿਰ 47106 ਕਰੋੜ ਰੁਪਏ ਦਾ ਹੋਰ ਕਰਜ਼ਾ ਚੜ੍ਹ ਗਿਆ ਹੈ।"


ਮੁੱਖ ਮੰਤਰੀ ਨੇ ਲਿਖਿਆ ਹੈ, "ਇਸ ਵਿੱਚੋਂ 27016 ਕਰੋੜ ਰੁਪਏ ਪਿਛਲੇ ਕਰਜ਼ੇ 'ਤੇ ਵਿਆਜ ਅਦਾ ਕਰਨ ਲਈ ਵਰਤੇ ਜਾ ਰਹੇ ਹਨ, ਜੋ ਤੁਹਾਡੀ ਸਰਕਾਰ ਵੇਲੇ ਲਿਆ ਗਿਆ ਸੀ।" ਮੁੱਖ ਮੰਤਰੀ ਮਾਨ ਨੇ ਰਾਜਪਾਲ ਤੋਂ ਪੰਜਾਬ ਪੇਂਡੂ ਵਿਕਾਸ ਫੰਡ ਦੀ 5637 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਸੂਬੇ ਨੂੰ ਅਦਾ ਕਰਨ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਤੇ ਅਗਲੇ ਪੰਜ ਸਾਲਾਂ ਲਈ ਸੂਬੇ ਦੇ ਕਰਜ਼ੇ ਦੀ ਮੁੜ ਅਦਾਇਗੀ 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ।


ਰਾਜਪਾਲ ਨੇ ਆਪਣੇ ਪੱਤਰ ਵਿੱਚ ਕੀ ਲਿਖਿਆ?


ਦੱਸ ਦਈਏ ਕਿ ਮੁੱਖ ਮੰਤਰੀ ਨੇ ਪਹਿਲਾਂ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਉਹ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਲਈ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ। ਹਾਲਾਂਕਿ, ਰਾਜਪਾਲ ਨੇ ਇਸ ਪੱਤਰ ਦੇ ਜਵਾਬ ਵਿੱਚ ਲਿਖਿਆ ਸੀ ਕਿ ਕਿਉਂਕਿ ਪੰਜਾਬ ਸਰਕਾਰ ਪਹਿਲਾਂ ਹੀ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ, ਸਾਨੂੰ ਇਸ ਮਾਮਲੇ 'ਤੇ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।


ਇਹ ਵੀ ਪੜ੍ਹੋ: Viral Video: ਸੜਕ ਪਾਰ ਕਰਨ ਲਈ ਵਿਅਕਤੀ ਨੇ ਵਰਤੀ ਕਮਾਲ ਦੀ ਟਰਿਕ, ਵੀਡੀਓ ਦੇਖ ਕੇ ਹੱਸ-ਹੱਸ ਕਮਲੇ ਹੋ ਜਾਵੋਗੇ


ਇਸੇ ਜਵਾਬੀ ਪੱਤਰ ਵਿੱਚ ਰਾਜਪਾਲ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ, “ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਸਰਕਾਰ ਦੌਰਾਨ ਸੂਬੇ ਸਿਰ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ ਤੇ ਜੇਕਰ ਮੁੱਖ ਮੰਤਰੀ ਇਸ ਦਾ ਹਿਸਾਬ ਦੇਣ ਤਾਂ ਇਹ ਪੈਸਾ ਕਿੱਥੇ ਵਰਤਿਆ ਗਿਆ ਤਾਂ ਫਿਰ ਉਹ ਪ੍ਰਧਾਨ ਮੰਤਰੀ ਨੂੰ ਇਹ ਦੱਸ ਸਕਣਗੇ। ਅਸੀਂ ਇਹ ਯਕੀਨੀ ਬਣਾਉਣ ਦੇ ਯੋਗ ਹੋਵਾਂਗੇ ਕਿ ਇਹ ਪੈਸਾ ਸਹੀ ਥਾਂ 'ਤੇ ਵਰਤਿਆ ਗਿਆ ਹੈ।"


ਇਹ ਵੀ ਪੜ੍ਹੋ: Viral News: 'ਭੂਤ' ਨਾਲ ਰਿਲੇਸ਼ਨਸ਼ਿਪ 'ਚ ਰਹੀ ਔਰਤ, ਫਿਰ 20 ਸਾਲ ਬਾਅਦ ਇਸ ਵਜ੍ਹਾ ਨਾਲ ਹੋਇਆ ਬ੍ਰੇਕਅੱਪ, ਜਾਣੋ ਪੂਰਾ ਮਾਮਲਾ?