ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋਏ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦੀ ਰਾਸ਼ੀ ਦਿੱਤੀ। ਇਸ ਦੇ ਨਾਲ ਹੀ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਸਹਾਇਤਾ ਦਿੱਤਾ ਜਾਵੇਗੀ।


ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ, ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ: ਸੀਐਮ ਭਗਵੰਤ ਮਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ...ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਅੱਗੇ ਲਿਖਿਆ ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ।









ਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ..ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ..ਵਿੱਤੀ ਸਹਾਇਤਾ ਵਜੋਂ ₹1 ਕਰੋੜ ਦੀ ਰਾਸ਼ੀ ਪਰਿਵਾਰ ਨੂੰ ਦਿੱਤੀ ਅਤੇ ਭਵਿੱਖ ‘ਚ ਪਰਿਵਾਰ ਨੂੰ ਹਰ ਸੰਭਵ ਮਦਦ ਕਰਦੇ ਰਹਾਂਗੇ ..