ਪੜਚੋਲ ਕਰੋ

'ਆਪਣਾ ਆਦਰਸ਼, ਖੁਦ ਬਣੋ', ਕਿਸੇ ਨੂੰ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦਿਓ, ਅਜਿਹੇ ਲੋਕ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ, ਸੀਐਮ ਦੀ ਨੌਜਵਾਨਾਂ ਨੂੰ ਅਪੀਲ

CM Mann:ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ CM ਮਾਨ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ।

Punjab News: ਪੰਜਾਬ ਅੰਦਰ ਬਣੇ ਮਾਹੌਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਮੁਖਾਤਿਬ ਹੋਏ ਹਨ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ।

ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਆਪਣੇ ਰਾਹ ਖੁਦ ਬਣਾਉਣ ਲਈ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਚਾਹੁੰਦਾ ਕਿ ਤੁਸੀਂ ਆਪਣਾ ਰੋਲ ਮਾਡਲ ਖੁਦ ਬਣੋ ਤਾਂ ਕਿ ਤੁਹਾਡੀ ਕਾਬਲੀਅਤ ਤੇ ਸਮਰੱਥਾ ਦਾ ਕੋਈ ਹੋਰ ਫਾਇਦਾ ਨਾ ਚੁੱਕ ਸਕੇ। ਮੈਂ ਤਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਤੁਸੀਂ ਆਪਣੇ ਜੀਵਨ ਵਿਚ ਨਵੇਂ ਉੱਦਮ ਜਾਂ ਸਟਾਰਟਅੱਪ ਸ਼ੁਰੂ ਕਰੋ ਤੇ ਨਵੇਂ ਵਿਚਾਰਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਯਤਨ ਕਰੋ, ਪੰਜਾਬ ਸਰਕਾਰ ਤੁਹਾਡੀ ਪੂਰੀ ਮਦਦ ਕਰੇਗੀ।”

ਪੰਜਾਬ ਦੀ ਨੌਜਵਾਨਾਂ ਦੀ ਭਲਾਈ ਲਈ ਵੱਡਾ ਫੈਸਲੇ ਲੈਂਦੇ ਹੋਏ ਮੁੱਖ ਮੰਤਰੀ ਨੇ ਹਰੇਕ ਮਹੀਨੇ ਦੋ ਨੌਜਵਾਨ ਸਭਾਵਾਂ ਕਰਵਾਉਣ ਦਾ ਐਲਾਨ ਕੀਤਾ ਜਿਸ ਵਿਚ ਉਹ ਖੁਦ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦਾ ਉਦੇਸ਼ ਨੌਜਵਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲੈਣਾ ਹੈ ਤਾਂ ਕਿ ਸਰਕਾਰ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਅਤੇ ਹੋਰ ਉਪਰਾਲੇ ਕਰਨ ਲਈ ਅਨੁਕੂਲ ਨੀਤੀਆਂ ਤਿਆਰ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ 15 ਦਿਨ ਬਾਅਦ ਨੌਜਵਾਨ ਸਭਾਵਾਂ ਕੀਤੀਆਂ ਜਾਣਗੀਆਂ ਜਿੱਥੇ ਖੇਤੀਬਾੜੀ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਉਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ।

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ, ਕਾਬਲ ਅਤੇ ਦ੍ਰਿੜ ਇਰਾਦੇ ਦੇ ਮਾਲਕ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਨੌਜਵਾਨਾਂ ਦੇ ਮਨ ਵਿਚ ਆਪਣਾ ਭਵਿੱਖ ਸੰਵਾਰਨ ਲਈ ਹਜ਼ਾਰਾਂ ਸੁਪਨੇ ਹੁੰਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਉਡਾਨ ਦੇਣ ਲਈ ਢੁਕਵੇਂ ਮੌਕੇ ਪ੍ਰਦਾਨ ਨਹੀਂ ਕੀਤੇ ਜਾਂਦੇ। ਪੰਜਾਬ ਸਰਕਾਰ ਆਪਣੇ ਨੌਜਵਾਨਾਂ ਨੂੰ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ।”

ਨੌਜਵਾਨਾਂ ਨੂੰ ਚੰਗੇ ਅਹੁਦੇ ਹਾਸਲ ਕਰਨ ਲਈ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਤਕਨਾਲੌਜੀ ਦੇ ਯੁੱਗ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਦਾਖਲਿਆਂ ਦੀ ਦਰ ਸਿਰਫ 35 ਫੀਸਦੀ ਰਹਿ ਗਈ ਹੈ। ਇਸੇ ਤਰ੍ਹਾਂ ਪ੍ਰਾਈਵੇਟ ਲਵਲੀ ਯੂਨੀਵਰਸਿਟੀ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿਚ 40,000 ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ ਪਰ ਏਨੀ ਵੱਡੀ ਗਿਣਤੀ ਵਿੱਚੋਂ ਸਿਰਫ 5200 ਵਿਦਿਆਰਥੀ ਪੰਜਾਬ ਦੇ ਹਨ। 

ਸੀਐਮ ਭਗਵੰਤ ਮਾਨ ਨੇ ਕਿਹਾ, “ਮੇਰੀ ਦਿਲੀ ਇੱਛਾ ਹੈ ਕਿ ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਾ ਬਣਨ ਸਗੋਂ ਨੌਕਰੀਆਂ ਦੇਣ ਵਾਲੇ ਬਣਨ। ਪੰਜਾਬ ਦੇ ਨੌਜਵਾਨਾਂ ਦੇ ਦਫ਼ਤਰ ਚੰਗੀਆਂ ਸਹੂਲਤਾਂ ਨਾਲ ਲੈਸ ਹੋਣ ਅਤੇ ਉਹ ਉਚੇ ਅਹੁਦਿਆਂ ਵਾਲੇ ਦਫ਼ਤਰਾਂ ਵਿਚ ਪਹੁੰਚਣ ਨਾ ਕਿ ਉਨ੍ਹਾਂ ਜੇਲ੍ਹਾਂ ਵਿਚ ਜਾਣ ਲਈ ਮਜਬੂਰ ਹੋਣਾ ਪਵੇ।”

ਵਰਕ ਕਲਚਰ (ਕੰਮ ਸੱਭਿਆਚਾਰ) ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਮੁਲਕਾਂ ਵਿਚ ਵਰਕ ਕਲਚਰ ਹੋਣ ਕਰਕੇ ਉਥੇ ਸਾਡੇ ਪੰਜਾਬੀ ਨੌਜਵਾਨਾਂ ਨੇ ਬਹੁਤ ਸਖ਼ਤ ਮਿਹਨਤਾਂ ਕੀਤੀਆਂ ਹਨ ਅਤੇ ਕਈ ਮੁਲਕਾਂ ਵਿਚ ਤਾਂ ਪੰਜਾਬੀਆਂ ਨੇ ਅੰਗਰੇਜਾਂ ਨਾਲੋਂ ਵੱਡੇ ਕਾਰੋਬਾਰ ਸਥਾਪਤ ਕੀਤੇ ਹੋਏ ਹਨ। ਉਹ ਮੁਲਕ ਵਰਕ ਕਲਚਰ ਕਰਕੇ ਵਿਕਸਤ ਮੁਲਕਾਂ ਦਾ ਦਰਜਾ ਹਾਸਲ ਕਰ ਚੁੱਕੇ ਹਨ।

ਆਪਣੇ ਨਿੱਜੀ ਜੀਵਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਪੰਜਾਬ ਦੀ ਬਿਹਤਰੀ ਲਈ ਹਰ ਰੋਜ਼ ਲਗਪਗ 12 ਘੰਟੇ ਤੋਂ ਵੱਧ ਸਮਾਂ ਕੰਮ ਕਰਦਾਂ ਹਾਂ ਅਤੇ ਇੱਥੋਂ ਤੱਕ ਕਿ ਛੁੱਟੀ ਵਾਲੇ ਦਿਨਾਂ ਵਿਚ ਵੀ ਸਰਕਾਰੀ ਫਾਈਲਾਂ ਨਿਪਟਾਉਣ ਦੇ ਨਾਲ-ਨਾਲ ਮੀਟਿੰਗਾਂ ਕਰਦਾ ਹਾਂ। ਹਰ ਰੋਜ਼ ਮੇਰੀ ਇਹ ਕੋਸ਼ਿਸ਼ ਹੁੰਦੀ ਹੈ ਕਿ ਮੈਂ ਪੰਜਾਬੀਆਂ ਦੀ ਭਲਾਈ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਜਾਂ ਫੈਸਲਾ ਲਵਾਂ ਤਾਂ ਕਿ ਅਸੀਂ ਪੰਜਾਬ ਨੂੰ ਛੇਤੀ ਹੀ ਤਰੱਕੀਪਸੰਦ ਸੂਬਾ ਬਣਾ ਸਕੀਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
Punjab News: ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
Traffic Advisory: ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
Advertisement
ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
Punjab News: ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
Traffic Advisory: ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
ਬਿਨਾਂ ਸੱਦਿਆਂ ਵਿਆਹ 'ਚ ਵੜ ਕੇ ਪਾਉਣ ਲੱਗਿਆ ਭੰਗੜਾ, ਰੋਕਿਆ ਤਾਂ ਕਾਰ ਚਾੜ੍ਹ ਕੇ ਮਾਰ'ਤਾ ਵਿਅਕਤੀ, ਜਾਣੋ ਪੂਰਾ ਮਾਮਲਾ
ਬਿਨਾਂ ਸੱਦਿਆਂ ਵਿਆਹ 'ਚ ਵੜ ਕੇ ਪਾਉਣ ਲੱਗਿਆ ਭੰਗੜਾ, ਰੋਕਿਆ ਤਾਂ ਕਾਰ ਚਾੜ੍ਹ ਕੇ ਮਾਰ'ਤਾ ਵਿਅਕਤੀ, ਜਾਣੋ ਪੂਰਾ ਮਾਮਲਾ
New Year Celebration: ਨਵੇਂ ਸਾਲ ਦੇ ਜਸ਼ਨ ਲਈ 31 ਦੀ ਰਾਤ ਨੂੰ ਪਟਾਕੇ ਚਲਾਉਣ ਵਾਲਿਆਂ ਲਈ ਹਦਾਇਤਾਂ ਜਾਰੀ, ਇਹ ਗਲਤੀ ਪਏਗੀ ਮਹਿੰਗੀ...
ਨਵੇਂ ਸਾਲ ਦੇ ਜਸ਼ਨ ਲਈ 31 ਦੀ ਰਾਤ ਨੂੰ ਪਟਾਕੇ ਚਲਾਉਣ ਵਾਲਿਆਂ ਲਈ ਹਦਾਇਤਾਂ ਜਾਰੀ, ਇਹ ਗਲਤੀ ਪਏਗੀ ਮਹਿੰਗੀ...
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Embed widget