CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਉੱਤੇ ਬੇਸ਼ੱਕ ਵਿਰੋਧੀਆਂ ਵੱਲੋਂ ਸ਼ਰਾਬ ਦੇ ਸੇਵਨ ਨੂੰ ਲੈ ਕੇ ਕਈ ਵਾਰ ਸਵਾਲਾਂ ਦੇ ਵਿੱਚ ਘੇਰਿਆ ਗਿਆ ਹੈ। ਪਰ ਇਸ ਵਾਰ ਪੰਜਾਬ ਦੇ ਸੀਐੱਮ ਮਾਨ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਉੱਤੇ ਪਲਟਵਾਰ ਕਰਦੇ ਹੋਏ ਵਿਰੋਧੀਆਂ ਦੀ ਬੋਲਤੀ ਬੰਦ ਕਰਵਾ ਦਿੱਤੀ ਹੈ। ਉਨ੍ਹਾਂ ਨੇ ਇੱਕ ਨਿੱਜੀ ਚੈਨਲ ਉੱਤੇ ਇੱਕ ਇੰਟਰਵਿਊ ਦਿੱਤਾ ਹੈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਦੌਰਾਨ ਸ਼ਰਾਬ ਦੇ ਸੇਵਨ ਨੂੰ ਲੈ ਕੇ ਲੰਬੇ ਸਮੇਂ ਤੋਂ ਲੱਗ ਰਹੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਿਛਲੇ 12 ਸਾਲਾਂ ਤੋਂ ਉਨ੍ਹਾਂ 'ਤੇ ਇਹ ਦੋਸ਼ ਲੱਗ ਰਹੇ ਹਨ ਕਿ ਉਹ ਦਿਨ-ਰਾਤ ਜ਼ਿਆਦਾ ਸ਼ਰਾਬ ਪੀਂਦੇ ਹਨ। ਉਨ੍ਹਾਂ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ 'ਕੀ ਮੇਰਾ ਜਿਗਰ ਲੋਹੇ ਦਾ ਬਣਿਆ ਹੋਇਆ ਹੈ, ਜੋ ਮੈਂ 10-12 ਸਾਲਾਂ ਤੋਂ ਸਵੇਰੇ-ਸ਼ਾਮ ਪੀ ਰਿਹਾ ਹਾਂ, ਫਿਰ ਵੀ ਮੈਂ ਜਿਉਂਦਾ ਹਾਂ?'






ਕੀ ਮੇਰੇ ਜਿਗਰ ਲੋਹੇ ਦਾ ਬਣਿਆ ਹੋਇਆ ਹੈ?


ਦਿਨ-ਰਾਤ ਸ਼ਰਾਬ ਪੀਣ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਸਪਸ਼ਟੀਕਰਨ ਦਿੱਤਾ ਹੈ। ਉਸ ਨੇ ਕਿਹਾ ਕਿ ਜੇਕਰ ਮੈਂ 12 ਸਾਲ ਲਗਾਤਾਰ ਸ਼ਰਾਬ ਪੀਂਦਾ ਰਿਹਾ ਤਾਂ ਕੀ ਮੈਂ ਅਜੇ ਵੀ ਜ਼ਿੰਦਾ ਹੁੰਦਾ? ਉਨ੍ਹਾਂ ਕਿਹਾ ਕੀ ਇੰਨੇ ਲੰਬੇ ਸਮੇਂ ਤੱਕ ਲਗਾਤਾਰ ਪੀਣ ਨਾਲ ਵਿਅਕਤੀ ਸੁਰੱਖਿਅਤ ਅਤੇ ਤੰਦਰੁਸਤ ਰਹਿ ਸਕਦਾ ਹੈ? ਇੰਨਾ ਹੀ ਨਹੀਂ ਭਗਵੰਤ ਮਾਨ ਨੇ ਇਹ ਵੀ ਪੁੱਛਿਆ ਕਿ ਕੀ ਮੇਰੇ ਜਿਗਰ ਲੋਹੇ ਦਾ ਬਣਿਆ ਹੋਇਆ ਹੈ?


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਕੁਝ ਨਹੀਂ ਮਿਲਦਾ ਤਾਂ ਉਹ ਕਹਿਣ ਲੱਗ ਜਾਂਦੇ ਹਨ ਕਿ ਮੈਂ ਹਮੇਸ਼ਾ ਸ਼ਰਾਬ ਪੀਂਦਾ ਹਾਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।