Punjab News : ਸੀਐਮ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ , DA 'ਚ 6 ਫੀਸਦੀ ਵਾਧਾ
Punjab News : ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ।
Punjab News : ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ।
ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ...ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ...ਕੈਬਨਿਟ 'ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ...
— Bhagwant Mann (@BhagwantMann) October 21, 2022
ਅਸੀ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ...ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ...
ਜੋ ਕਹਿੰਦੇ ਹਾਂ, ਉਹ ਕਰਦੇ ਹਾਂ pic.twitter.com/8rJV4K8ebc
ਅੱਜ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ..ਜਿਹਨਾਂ 'ਚ ਅਹਿਮ ਫੈਸਲੇ ਨੇ:
— Bhagwant Mann (@BhagwantMann) October 21, 2022
1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
2. ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ..
3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ