Agricultural Policy Draft: ਪੰਜਾਬ ਸਰਕਾਰ ਨੇ ਸੋਮਵਾਰ ਦੇਰ ਰਾਤ ਆਪਣੀ ਖੇਤੀ ਨੀਤੀ ਦਾ ਖਰੜਾ ਜਾਰੀ ਕੀਤਾ। ਖੇਤੀਬਾੜੀ ਵਿਭਾਗ ਨੇ ਇਸ ਖਰੜੇ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਾਂਝਾ ਕਰਕੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਹਨ। ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਖਰੜਾ ਨੀਤੀ ਰਾਜ ਵਿੱਚ ਉਗਾਈਆਂ ਜਾਣ ਵਾਲੀਆਂ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਪੈਨਸ਼ਨ ਦੀ ਸਿਫ਼ਾਰਸ਼ ਕਰਦੀ ਹੈ।


60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲਈ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕਹੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਵਿੱਚ ਹੋਰ ਸੁਧਾਰ ਕਰਨ ਦੀ ਗੱਲ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।


ਇਸੇ ਤਰ੍ਹਾਂ ਜੈਵਿਕ ਖੇਤੀ ਅਤੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਸਾਨਾਂ ਨੇ ਖੇਤੀ ਨੀਤੀ ਲਾਗੂ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ 30 ਸਤੰਬਰ ਤੱਕ ਖੇਤੀ ਨੀਤੀ ਦਾ ਖਰੜਾ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਹੀ ਕਿਸਾਨਾਂ ਨੇ ਮੋਰਚਾ ਹਟਾ ਦਿੱਤਾ।


ਨੀਤੀ ਦੇ ਖਰੜੇ ਵਿੱਚ ਕਿਹਾ ਗਿਆ ਹੈ ਕਿ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਵੀ ਵਿਕਲਪਾਂ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਪਿੰਡ ਦੀ ਸਾਂਝੀ ਜ਼ਮੀਨ ਲੀਜ਼ ’ਤੇ ਦੇਣ ਸਮੇਂ ਖੇਤੀ ਦੇ ਛੋਟੇ-ਮੋਟੇ ਕੰਮਾਂ ਵਿੱਚ ਲੱਗੀਆਂ ਔਰਤਾਂ ਨੂੰ ਪਹਿਲ ਦਿੱਤੀ ਜਾਵੇ। ਇਸ ਦੇ ਨਾਲ ਹੀ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਛੋਟ ਦੇਣ ਲਈ ਪਾਣੀ ਬਚਾਓ ਪੈਸਾ ਕਮਾਓ ਸਕੀਮ ਲਿਆਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।