Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਹਾਦਸਿਆਂ ਵਿੱਚ ਜ਼ਖਮੀਆਂ ਦੀ ਮਦਦ ਲਈ ਰੋਡ ਸੇਫਟੀ ਫੋਰਸ ਦੀ ਸ਼ੁਰੂਆਤ ਕੀਤੀ ਸੀ। ਹੁਣ ਇਸ ਨੂੰ ਮਜ਼ਬੂਤ ਕਰਨ ਲਈ ਇਸ ਵਿਚ ਆਧੁਨਿਕ ਤਕਨੀਕ ਵਾਲੇ ਵਾਹਨ ਸ਼ਾਮਲ ਕੀਤੇ ਜਾ ਰਹੇ ਹਨ। ਸੀਐਮ ਮਾਨ ਇਨ੍ਹਾਂ ਗੱਡੀਆਂ ਨੂੰ 26 ਜਨਵਰੀ ਨੂੰ ਲਾਂਚ ਕਰਨਗੇ। ਇਸ ਵਾਹਨ ਨੂੰ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ। ਇਸ ਫੋਰਸ ਵਿੱਚ 144 ਵਾਹਨ ਸ਼ਾਮਲ ਹੋਣਗੇ। ਇਨ੍ਹਾਂ ਵਾਹਨਾਂ ਵਿੱਚ ਨਾ ਸਿਰਫ਼ ਤਕਨੀਕ ਨਾਲ ਲੈਸ ਹੋਵੇਗਾ, ਸਗੋਂ ਇਨ੍ਹਾਂ ਵਾਹਨਾਂ ਵਿੱਚ ਫਸਟ ਏਡ ਬਾਕਸ ਵੀ ਰੱਖੇ ਜਾਣਗੇ ਤਾਂ ਜੋ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਮਿਲ ਸਕੇ।
Punjab News: CM ਮਾਨ ਦਾ ਸੜਕ ਸੁਰੱਖਿਆ ਲਈ ਵੱਡਾ ਤੋਹਫਾ, 26 ਜਨਵਰੀ ਤੋਂ ਹਾਈਵੇਅ 'ਤੇ ਤਾਇਨਾਤ ਹੋਣਗੇ ਤਕਨੀਕ ਨਾਲ ਲੈਸ ਵਾਹਨ
ABP Sanjha
Updated at:
25 Jan 2024 03:21 PM (IST)
Edited By: Gurvinder Singh
Punjab Road Safety: ਪੰਜਾਬ ਵਿੱਚ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਜ਼ਖਮੀਆਂ ਦੀ ਮਦਦ ਲਈ ਸੜਕ ਸੁਰੱਖਿਆ ਬਲ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ