CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਕਰੀਆਂ ਦੇ ਚੁੱਕੇ ਹਾਂ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਦੀ ਲੋੜ ਹੈ। ਜਿੰਨੀ ਚੰਗੀ ਕਿਸੇ ਦੀ ਪੜ੍ਹਾਈ ਹੋਏਗੀ, ਓਨੀ ਚੰਗੀ ਹੀ ਨੌਕਰੀ ਮਿਲੇਗੀ।
ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਇੰਸਪੈਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਨਸਹੀਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਹੜਤਾਲ ਕਰਨਾ ਸਹੀ ਨਹੀਂ।
ਅੱਜ ਸਵੇਰੇ 11 ਵਜੇ ਨਿਗਮ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡਣ ਦਾ ਵੱਡਾ ਸਮਾਗਮ ਕਰਵਾਇਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ 272 ਉਮੀਦਵਾਰਾਂ ਨੂੰ ਸਹਿਕਾਰੀ ਵਿਭਾਗ ਵਿੱਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਵਜੋਂ ਨਿਯੁਕਤੀ ਪੱਤਰ ਦਿੱਤੇ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਕਰੀਆਂ ਦੇਣ ਵਿੱਚ ਇੱਕ ਮਿੰਟ ਵੀ ਬਰਬਾਦ ਨਹੀਂ ਕਰਨਾ ਚਾਹੁੰਦੇ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ 72 ਸਾਲ ਪਹਿਲਾਂ ਹੀ ਟਾਲ ਦਿੱਤਾ ਹੈ। ਅੱਜ 272 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੂੰ ਖੁਸ਼ੀ ਹੈ ਕਿ ਇਨ੍ਹਾਂ ਵਿੱਚੋਂ 181 ਲੜਕੇ ਅਤੇ 91 ਲੜਕੀਆਂ ਹਨ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪੰਜਾਬ ਵਿੱਚ ਰਿਸ਼ਵਤ ਅਤੇ ਸਿਫ਼ਾਰਸ਼ਾਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਹੁਣ ਪੰਜਾਬ ਵਿੱਚ ਜਿਸ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ ਉਹ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕਰੇਗੀ। ਪੰਜਾਬ ਵਿੱਚ ਬਿਨਾਂ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Garasia Tribe: ਭਾਰਤ ਦੀ ਇਸ ਜਗ੍ਹਾ 'ਤੇ ਹੈ ਅਜੀਬ ਪਰੰਪਰਾ! ਵਿਆਹ ਤੋਂ ਪਹਿਲਾਂ ਔਰਤਾਂ ਬਣ ਜਾਂਦੀਆਂ ਹਨ ਮਾਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Power Bank: ਬੰਬ ਵਾਂਗ ਫਟ ਜਾਵੇਗਾ ਪਾਵਰ ਬੈਂਕ, ਗਲਤੀ ਨਾਲ ਵੀ ਨਾ ਕਰੋ ਇਹ ਗਲਤੀਆਂ