ਪੜਚੋਲ ਕਰੋ

Punjab News: ਪੰਜਾਬ 'ਚ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਅਗਲੀ ਭਰਤੀ ਜਾਰੀ, ਸੀਐਮ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

Punjab News: ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।

ਮੁੱਖ ਮੰਤਰੀ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।” ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Sidhu Moose Wala: ਗੋਲਡੀ ਬਰਾੜ ਨੂੰ ਕੈਨੇਡਾ ਵਿੱਚ ਐਲਾਨਿਆਂ ਮੋਸਟ ਵਾਂਟੇਡ, ਹੁਣ ਹੋਵੇਗੀ ਕਾਰਵਾਈ !

ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।

ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਦਾਅਵਾ, ਦਫਤਰਾਂ ਦਾ ਸਮਾਂ ਬਦਲਣ ਨਾਲ 'ਨਵੇਂ ਯੁੱਗ ਦਾ ਆਗਾਜ਼', ਬੋਲੇ, 40-45 ਕਰੋੜ ਰੁਪਏ ਦੀ ਬਿਜਲੀ ਬਚੇਗੀ...

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget