ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਚੁੱਕਿਆ ਇਹ ਅਹਿਮ ਕਦਮ, ਜਾਰੀ ਕੀਤਾ ਹੈਲਪਲਾਈਨ ਨੰਬਰ

CM Bhagwant Mann News:ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਸ਼ਕਿਲ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ।

Punjab News: ਮਣੀਪੁਰ ਪਿਛਲੇ ਕੁਝ ਦਿਨਾਂ ਦੀ ਹਿੰਸਾ ਤੋਂ ਬਾਅਦ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਹਿੰਸਾ 'ਚ 50 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਕਈ ਪੰਜਾਬੀ ਵੀ ਇਸ ਹਿੰਸਾ ਦੇ ਵਿੱਚ ਫਸੇ ਹੋਏ ਨੇ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿਚ ਹਿੰਸਾ ਦੀ ਲਪੇਟ ’ਚ ਆਏ ਸੂਬੇ ਮਣੀਪੁਰ ’ਚੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।

ਜਾਰੀ ਕੀਤਾ ਹੈਲਪਲਾਈਨ ਨੰਬਰ ਤੇ ਈਮੇਲ ਆਈ.ਡੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ, ਜੋ ਮਣੀਪੁਰ ਵਿਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈ.ਡੀ. sahotramanjeet@gmail.com ’ਤੇ ਸੰਪਰਕ ਕਰ ਸਕਦੇ ਹਨ। ਮਣੀਪੁਰ 'ਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

CM ਮਾਨ ਨੇ ਟਵਿੱਟਰ ਉੱਤੇ ਟਵੀਟ ਕਰਕੇ ਕਿਹਾ ਕਿ - 'ਮਣੀਪੁਰ 'ਚ ਫੈਲੀ ਹਿੰਸਾ ਕਰਕੇ ਬਹੁਤ ਸਾਰੇ ਪੰਜਾਬੀ ਵੀ ਉੱਥੇ ਫਸੇ ਹੋਏ ਨੇ ਜਿਹਨਾਂ ‘ਚੋਂ ਇੱਕ ਰਾਹੁਲ ਕੁਮਾਰ ਪੰਜਾਬ ਸਰਕਾਰ ਦੇ ਉੱਦਮ ਸਦਕਾ ਅੱਜ ਵਾਪਿਸ ਆ ਰਿਹਾ ਹੈ... ਜੋ ਵੀ ਪੰਜਾਬੀ ਵਿਦਿਆਰਥੀ ਉੱਥੇ ਫਸੇ ਨੇ ਉਹ ਇਸ ਨੰਬਰ 9417936222 ਤੇ ਇਸ ਮੇਲ ਆਈ-ਡੀ sahotramanjeet@gmail.com 'ਤੇ ਰਾਬਤਾ ਕਰ ਸਕਦੇ ਨੇ...ਸਰਕਾਰ ਤੁਹਾਡੇ ਨਾਲ ਹੈ...'

ਕੇਂਦਰ ਸਰਕਾਰ ਨੂੰ ਕੀਤੀ ਬੇਨਤੀ

 ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਸ਼ਕਿਲ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਣੀਪੁਰ ਵਿਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਰਤ ਸਰਕਾਰ ਮਣੀਪੁਰ ਹਿੰਸਾ ਵਿਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget