CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਨੂੰ ਲੈਕੇ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਚੈੱਕਅੱਪ ਕਰ ਰਹੀ, ਪਰ ਉਨ੍ਹਾਂ ਦੀ ਬਿਮਾਰੀ ਸਬੰਧੀ ਜਾਣਕਾਰੀ ਨਹੀਂ ਮਿਲੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਮੁੱਖ ਮੰਤਰੀ ਨਿਵਾਸ ਵਿਖੇ ਡਾਕਟਰਾਂ ਤੋਂ ਇਲਾਜ ਕਰਵਾ ਰਹੇ ਸਨ। ਇਸ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਸਬੰਧੀ ਅੱਜ ਸ਼ਾਮ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ।