Punjab News: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਐਕਸ਼ਨ ਖੁਦ ਸੀਐਮ ਭਗਵੰਤ ਮਾਨ ਨੇ ਲਿਆ ਹੈ। ਬੇਸ਼ੱਕ ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਕਲੀਨ ਚਿੱਟੀ ਦੇ ਦਿੱਤੀ ਸੀ ਪਰ ਵਿਰੋਧੀਆਂ ਵੱਲੋਂ ਸਵਾਲ ਉਠਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਕਿਹਾ। 

Continues below advertisement


ਸੂਤਰਾਂ ਮੁਤਾਬਕ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਿਕਾਰਡਿੰਗ ਵਿੱਚ ਆਵਾਜ਼ ਵਿਧਾਇਕ ਦੀ ਹੀ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਬੁੱਧਵਾਰ ਰਾਤ ਨੂੰ ਹੀ ਸਪੱਸ਼ਟ ਕਰ ਦਿੱਤਾ ਕਿ ਬਠਿੰਡਾ ਦਿਹਾਤੀ ਦੇ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਪਾਰਟੀ ਦਾ ਨਾਮ ਲੈ ਰਿਹਾ ਸੀ। 



ਹਾਸਲ ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਦੁਆਰਾ ਪੇਸ਼ ਕੀਤੇ ਗਏ ਸਬੂਤ (ਆਡੀਓ ਰਿਕਾਰਡਿੰਗ) ਤੋਂ ਸ਼ੱਕ ਦੂਰ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਵਿਧਾਇਕ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਹਰੀ ਝੰਡੀ ਦੇ ਦਿੱਤੀ। 


'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ...