ਮੁਹਾਲੀ ਧਮਾਕੇ ਮਗਰੋਂ ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ, ਡੀਜੀਪੀ ਸਣੇ ਸੀਨੀਅਰ ਅਫਸਰਾਂ ਦੀ ਮੀਟਿੰਗ ਬੁਲਾਈ
ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ 10 ਵਜੇ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾ ਲਈ ਹੈ।
ਚੰਡੀਗੜ੍ਹ: ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ 10 ਵਜੇ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾ ਲਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਮੁਹਾਲੀ ਬਲਾਸਟ ਦੀ ਸਾਰੀ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋ ਰਹੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸੀਐਮ ਭਗਵੰਤ ਮਾਨ ਦੀ ਚੇਤਾਵਨੀ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ'
ਮੁਹਾਲੀ 'ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
— Bhagwant Mann (@BhagwantMann) May 10, 2022
ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ।
ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
मोहाली ब्लास्ट उन लोगों की कायराना हरकत है जो पंजाब की शांति भंग करना चाहते हैं। आम आदमी पार्टी की पंजाब सरकार उन लोगों के मंसूबे पूरे नहीं होने देगी। पंजाब के सब लोगों के साथ मिलके हर हालत में शांति क़ायम रखी जाएगी और दोषियों को कड़ी से कड़ी सज़ा दिलवाई जाएगी। https://t.co/h6x3I5iSe4
— Arvind Kejriwal (@ArvindKejriwal) May 10, 2022