ਚੰਡੀਗੜ੍ਹ: ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ 10 ਵਜੇ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾ ਲਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਮੁਹਾਲੀ ਬਲਾਸਟ ਦੀ ਸਾਰੀ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋ ਰਹੀ ਹੈ। 


ਇਸ ਤੋਂ ਪਹਿਲਾਂ  ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।


ਸੀਐਮ ਭਗਵੰਤ ਮਾਨ ਦੀ ਚੇਤਾਵਨੀ, 'ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ'


ਮੁਹਾਲੀ 'ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।