ਚੰਡੀਗੜ੍ਹ: ਗਾਇਕ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੀਤੀ ਗਈ ਹੱਤਿਆ ਮਗਰੋਂ ਪੰਜਾਬ ਦੀ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਦਬਾਅ ਕਾਫੀ ਜ਼ਿਆਦਾ ਵੱਧ ਗਿਆ ਹੈ। ਵਿਰੋਧੀ ਧਿਰਾਂ ਮਾਨ ਸਰਕਾਰ ਨੂੰ ਇਸ ਕਤਲ ਦਾ ਜ਼ਿੰਮੇਵਾਰ ਦੱਸ ਰਹੀਆਂ ਹਨ। ਉਧਰ ਇਸ ਮਗਰੋਂ ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ ਹਨ। ਉਹ ਕਤਲ ਕਾਂਡ ਬਾਰੇ ਮਿੰਟ-ਮਿੰਟ ਦੀ ਅਪਡੇਟ ਲੈ ਰਹੇ ਹਨ। ਉਨ੍ਹਾਂ ਨੇ ਅੱਜ ਹੋ ਰਹੀ ਕੈਬਨਿਟ ਮੀਟਿੰਗ ਵੀ ਰੱਦ ਕਰ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਨ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਾਨਸਾ ਭੇਜ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਕਾਰਵਾਈ ਤੇਜ਼ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਉਧਰ ਅੱਜ ਹੋਣ ਵਾਲੀ ਕੈਬਨਿਟ ਨੂੰ ਮੁੱਖ ਮੰਤਰੀ ਮਾਨ ਨੇ ਰੱਦ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਇਹ ਫੈਸਲਾ ਲਿਆ ਹੈ।