ਪੰਜਾਬ ਦੇ 166 ਸ਼ਹਿਰ ਬਣਨਗੇ ਮਾਡਰਨ ਸਿਟੀ, CM ਮਾਨ ਦਾ ਵੱਡਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮ 4 ਵਜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਸੂਬੇ ਦੇ 166 ਸ਼ਹਿਰਾਂ 'ਤੇ ਫੋਕਸ ਕਰੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮ 4 ਵਜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਸੂਬੇ ਦੇ 166 ਸ਼ਹਿਰਾਂ 'ਤੇ ਫੋਕਸ ਕਰੇਗੀ। ਇਨ੍ਹਾਂ ਸ਼ਹਿਰਾਂ ਨੂੰ ਮਾਡਰਨ ਸਿਟੀ ਬਣਾਇਆ ਜਾਵੇਗਾ, ਜਿਨ੍ਹਾਂ ਵਿੱਚ 13 ਵੱਡੇ ਸ਼ਹਿਰ ਸ਼ਾਮਲ ਹਨ। ਮਿਸ਼ਨ ਮੋਡ ਤਹਿਤ ਸੜਕ, ਸਫਾਈ ਅਤੇ ਸਟ੍ਰੀਟ ਲਾਈਟਾਂ 'ਤੇ ਕੰਮ ਕੀਤਾ ਜਾਵੇਗਾ। ਦਸੰਬਰ ਦੇ ਅੰਤ ਤੋਂ ਜਨਵਰੀ ਤੱਕ ਇਸ ਵਿੱਚ ਵੱਡੇ ਬਦਲਾਅ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਸੀਵਰੇਜ ਟ੍ਰੀਟਮੈਂਟ ਲਾਗੂ ਕੀਤਾ ਜਾਵੇਗਾ। ਸੀਚੇਵਾਲ ਮਾਡਲ ਵੀ ਲਾਗੂ ਹੋਵੇਗਾ। ਇਸ ਦੌਰਾਨ ਉਹ ਸੈਕਟਰ-83 ਵਿੱਚ ਇੱਕ ਮਾਡਰਨ 15 ਮਿਲੀਅਨ ਗੈਲਨ ਪ੍ਰਤੀ ਦਿਨ (MGD) ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦਾ ਉਦਘਾਟਨ ਕਰਨ ਆਏ ਸਨ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਰੁੱਖਾਂ ਅਤੇ ਨਹਿਰਾਂ ਦੀਆਂ ਵੋਟਾਂ ਨਹੀਂ ਹੁੰਦੀਆਂ, ਨਹੀਂ ਤਾਂ ਇਨ੍ਹਾਂ ਨੇ ਉਨ੍ਹਾਂ ਨਾਲ ਵੀ ਰਿਸ਼ਤਾ ਕੱਢ ਲੈਣਾ ਸੀ।
ਅੱਜ ਮੁਹਾਲੀ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਵੱਡੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦਾ ਉਦਘਾਟਨ ਕੀਤਾ। ਨਾਲ ਹੀ 1 ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਵੀ ਲੋਕ ਸਮਰਪਿਤ ਕੀਤਾ।
— Bhagwant Mann (@BhagwantMann) July 7, 2025
ਇਸ ਟ੍ਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਪਾਣੀ ਨੂੰ ਵਿਗਿਆਨਕ ਤੌਰ 'ਤੇ ਟ੍ਰੀਟ ਕਰਕੇ ਸਿੰਚਾਈ, ਸੜਕਾਂ ਦੀ ਸਾਫ਼-ਸਫ਼ਾਈ ਤੇ ਹੋਰ… pic.twitter.com/HFsgvQJ9X3
ਮੁੱਖ ਮੰਤਰੀ ਭਗਵੰਤ ਮਾਨ ਨੇ ਆਖੀ ਆਹ ਗੱਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਦੁਨੀਆ ਦੀ ਲੇਟੇਸਟ ਤਕਨਾਲੌਜੀ ਲਾਗੂ ਕੀਤੀ ਜਾ ਰਹੀ ਹੈ। ਹੌਲੀ-ਹੌਲੀ ਇਸ ਨੂੰ ਪੂਰੇ ਪੰਜਾਬ ਵਿੱਚ ਲਿਆਂਦਾ ਜਾਵੇਗਾ। ਅਸੀਂ ਪਾਣੀ ਬਚਾਉਣ ਅਤੇ ਬਚੇ ਹੋਏ ਪਾਣੀ ਦੀ ਵਰਤੋਂ ਕਰਨ ਦੀ ਤਕਨਾਲੋਜੀ ਅਪਣਾ ਰਹੇ ਹਾਂ। ਉਨ੍ਹਾਂ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਸਿੰਗਾਪੁਰ ਕੋਲ ਆਪਣਾ ਪਾਣੀ ਨਹੀਂ ਹੈ।
ਉਨ੍ਹਾਂ ਦਾ ਮਲੇਸ਼ੀਆ ਨਾਲ ਪਾਣੀ ਲਈ ਸਮਝੌਤਾ ਹੈ, ਜੋ 2036 ਵਿੱਚ ਖਤਮ ਹੋ ਜਾਵੇਗਾ। ਸਿੰਗਾਪੁਰ ਜ਼ੀਰੋ ਪਾਣੀ ਬਣਾਉਣ ਵਿੱਚ ਲੱਗਾ ਹੋਇਆ ਹੈ। ਸਾਨੂੰ ਵੀ ਇਸੇ ਤਰਜ਼ 'ਤੇ ਕੰਮ ਕਰਨਾ ਪਵੇਗਾ, ਨਹੀਂ ਤਾਂ ਅਗਲੀ ਲੜਾਈ ਪਾਣੀ ਲਈ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















