CM ਭਗਵੰਤ ਮਾਨ ਨੇ ਕੱਢਿਆ ਨੋਟਿਸ, ਕੈਪਟਨ ਤੇ ਰੰਧਾਵਾ ਹੀ ਦੇਣਗੇ ਅੰਸਾਰੀ ਦਾ ਖ਼ਰਚਾ
ਸੀਐਮ ਮਾਨ ਨੇ ਦਸਤਖ਼ਤ ਕਰਕੇ ਹੁਕਮ ਦਿੱਤਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਕੀਲ ਦੀ ਫੀਸ ਬਰਾਬਰ ਵਸੂਲੀ ਜਾਵੇ। ਇਸ ਪੱਤਰ ਵਿੱਚ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
Punjab News: ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਦੇ 55 ਲੱਖ ਰੁਪਏ ਦੇ ਅਦਾਲਤੀ ਕੇਸ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਖਲਬਲੀ ਮਚ ਗਈ ਹੈ। ਇਸ ਮਾਮਲੇ ਨੂੰ ਲੈ ਕੇ ਮੌਜੂਦਾ ਸੀਐਮ ਭਗਵੰਤ ਮਾਨ, ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਹਮੋ-ਸਾਹਮਣੇ ਆ ਗਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਸਤਖ਼ਤ ਕਰਕੇ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।
ਸੀਐਮ ਮਾਨ ਨੇ ਦਸਤਖ਼ਤ ਕਰਕੇ ਹੁਕਮ ਦਿੱਤਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਕੀਲ ਦੀ ਫੀਸ ਬਰਾਬਰ ਵਸੂਲੀ ਜਾਵੇ। ਇਸ ਪੱਤਰ ਵਿੱਚ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।
ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ .. pic.twitter.com/u9YtCd5CtY
— Bhagwant Mann (@BhagwantMann) July 3, 2023
CM ਮਾਨ ਅਤੇ ਕੈਪਟਨ ਵਿਚਾਲੇ ਟਵਿੱਟਰ 'ਤੇ ਤਿੱਖੀ ਬਹਿਸ ਹੋਈ। ਜਿੱਥੇ ਕੈਪਟਨ ਨੇ ਸੀਐਮ ਮਾਨ ਦੇ ਬਿਆਨ ਨੂੰ ਬੇਵਕੂਫੀ ਵਾਲਾ ਕਰਾਰ ਦਿੱਤਾ, ਉੱਥੇ ਹੀ ਭਗਵੰਤ ਮਾਨ ਨੇ ਪੰਜਾਬ ਦੇ ਮਾੜੇ ਹਾਲਾਤਾਂ ਲਈ ਕੈਪਟਨ ਦੀ ਅਕਲ ਨੂੰ ਜ਼ਿੰਮੇਵਾਰ ਠਹਿਰਾਇਆ।
ਇੱਕ ਇੰਟਰਵਿਊ ਵਿੱਚ ਕੈਪਟਨ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਭਗਵੰਤ ਮਾਨ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ, ਮੈਂ ਉਨ੍ਹਾਂ ਨੂੰ ਹਾਈਕੋਰਟ ਲੈ ਕੇ ਜਾਵਾਂਗਾ। ਉਹ ਚਾਹੇ ਤਾਂ ਸਾਰੀਆਂ ਸਹੂਲਤਾਂ ਬੰਦ ਕਰ ਸਕਦਾ ਹੈ। ਮਾਨ ਕੋਲ 2 ਸਾਲ ਬਾਕੀ ਹਨ, ਉਸ ਤੋਂ ਬਾਅਦ ਜ਼ਮੀਨ ਉੱਤੇ ਨੱਕ ਰਗੜੇਗਾ। ਮਾਨ ਨੇ ਸਾਰੀ ਉਮਰ ਚੁਟਕਲੇ ਸੁਣਾਏ ਹਨ, ਇਸ ਲਈ ਹੁਣ ਵੀ ਉਹ ਉੱਥੇ ਹੀ ਸੁਣਾ ਰਹੇ ਹਨ।
ਦੂਜੇ ਪਾਸੇ ਰੰਧਾਵਾ ਨੇ ਕਿਹਾ ਕਿ ਜੇਕਰ ਸੀਐਮ ਮਾਨ ਮੈਨੂੰ ਨੋਟਿਸ ਭੇਜਦੇ ਹਨ ਤਾਂ ਮੈਂ ਮਾਣਹਾਨੀ ਦਾ ਕੇਸ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਜਾਣਾ ਸੀ ਅਤੇ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਸਨ ਪਰ ਹੁਣ ਨੋਟਿਸ ਮਿਲਣ ਤੋਂ ਬਾਅਦ ਹੀ ਜਾਵਾਂਗਾ।
ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਨੇ ਐਤਵਾਰ ਨੂੰ ਟਵੀਟ ਕੀਤਾ - “ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਸੁਪਰੀਮ ਕੋਰਟ ਵਿੱਚ ਉਸਦਾ ਕੇਸ ਲੜਨ ਦੀ 55 ਲੱਖ ਫੀਸ ਪੰਜਾਬ ਦੇ ਖਜ਼ਾਨੇ ਵਿੱਚੋਂ ਨਹੀਂ ਦਿੱਤੀ ਜਾਵੇਗੀ। ਇਹ ਪੈਸਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿੱਤੇ ਜਾਣਗੇ।
UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ…
— Bhagwant Mann (@BhagwantMann) July 2, 2023
ਇਸ ਟਵੀਟ 'ਤੇ ਮੁੱਖ ਮੰਤਰੀ ਮਾਨ ਨੂੰ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਹਾਸੋਹੀਣੇ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆ ਨੂੰ ਸਮਝ ਲਓ। ਤੁਹਾਡਾ ਬਿਆਨ ਤੁਹਾਡੀ ਅਗਿਆਨਤਾ ਨੂੰ ਦਰਸਾਉਂਦਾ ਹੈ। ਅੰਸਾਰੀ ਨੂੰ ਕਾਨੂੰਨ ਤਹਿਤ ਜਾਂਚ ਲਈ ਪੰਜਾਬ ਲਿਆਂਦਾ ਗਿਆ ਸੀ। ਫਿਰ ਇਸ ਸਾਰੀ ਤਸਵੀਰ ਵਿੱਚ ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਕਿੱਥੋਂ ਆਏ?