ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਪੰਜਾਬ 'ਚ 'ਆਪ' ਦੀ ਵੱਡੀ ਜਿੱਤ ਤੋਂ ਬਾਅਦ ਹੀ ਸਰਕਾਰ ਐਕਸ਼ਨ ਮੋਡ 'ਚ ਹੈ। ਮਾਨ ਸਰਕਾਰ ਸੂਬੇ ਨੂੰ ਰੰਗਲਾ ਤੇ ਤਰੱਕੀਯੋਗ ਬਣਾਉਣ ਹਰ ਕੋਸ਼ਿਸ਼ ਕਰ ਰਿਹਾ ਹੈ। ਉਹ ਭਾਵੇ ਸਿੱਖਿਆ ਦਾ ਮਿਆਰੀ ਪੱਧਰ ਉੱਚਾ ਚੁੱਕਣਾ, ਰੁਜ਼ਗਾਰ ਪੈਦਾ ਕਰਨਾ ਜਾਂ ਇੰਡਸਟਰੀ ਨੂੰ ਵਧਾਵਾ ਦੇਣਾ ਹੋਵੇ। ਹਰ ਦਿਨ ਪੰਜਾਬ ਦੀ ਤਰੱਕੀ ਲਈ ਯੋਜਨਾ ਬਣਾਈ ਜਾਂਦੀ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ (CM Bhagwant Mann) ਵੱਲੋਂ ਪੰਜਾਬ 'ਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵੱਡੇ ਪੱਧਰ 'ਤੇ 'ਉਦਯੋਗ ਵਿਭਾਗ' ਨੂੰ ਆਪਣੀ ਨੀਤੀ ਨੂੰ ਸਰਲ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ 'ਚ ਮਾਈਨਿੰਗ ਤੇ ਨਸ਼ੇ ਦਾ ਮੁੱਦਾ ਚਿੰਤਾਜਨਕ ਹੈ। ਜਿਸ 'ਤੇ 'ਆਪ' ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਰੁਜ਼ਗਾਰ ਦੀ ਘਾਟ ਹੋਣ ਕਾਰਨ ਜ਼ਿਆਦਾਤਰ ਵਿਦਿਆਰਥੀ ਬਾਹਰਲੇ ਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਜਿਨ੍ਹਾਂ ਰੋਕਣ ਲਈ ਸੂਬਾ ਸਰਕਾਰ ਦੀ ਕਈ ਕਦਮ ਚੁੱਕ ਰਹੀ ਹੈ ਤੇ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੇ ਹਨ ਤੇ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਪੰਜਾਬ ਦੇ ਵਿਕਾਸ ਲਈ ਸਾਥ ਦੇਣ ਦੀ ਅਪੀਲ ਵੀ ਕੀਤੀ ਸੀ। ਸਿੱਖਿਆ ਨੂੰ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਦਾ ਦੌਰਾ ਵੀ ਕੀਤਾ ਜਾਂਦਾ ਹੈ।