ਪੜਚੋਲ ਕਰੋ
Advertisement
ਸੀਐਮ ਮਾਨ ਨੇ ਲਾਪਤਾ ਬੱਚਿਆਂ ਦੀ ਭਾਲ ਲਈ ਜਾਰੀ ਕੀਤਾ 'ਚੈਟਬੋਟ' ਹੈਲਪਲਾਈਨ ਨੰਬਰ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ 'ਚੈਟਬੋਟ' ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਇਕੱਠੇ ਮਦਦ ਕਰਨ ਲਈ ਸਟੇਕਹੋਲਡਰ ਵ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ 'ਚੈਟਬੋਟ' ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਇਕੱਠੇ ਮਦਦ ਕਰਨ ਲਈ ਸਟੇਕਹੋਲਡਰ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਇਹ ਹੈਲਪਲਾਈਨ ਨੰਬਰ ਨੂੰ ਜਾਰੀ ਕੀਤਾ। ਇਹ ਸਮਾਗਮ ਇੰਡੀਅਨ ਸਕੂਲ ਆਫ਼ ਬਿਜ਼ਨਸ (IBS) ਮੋਹਾਲੀ ਵਿਖੇ ਕਰਵਾਇਆ ਗਿਆ।
ਅੱਜ ਗੁਮਸ਼ੁਦਾ ਵਿਅਕਤੀਆਂ ਨੂੰ ਲੱਭਣ 'ਚ ਮਦਦ ਕਰਨ ਵਾਲੀ ਐਪ ਲਾਂਚ ਕੀਤੀ ਗਈ ਹੈ
— AAP Punjab (@AAPPunjab) March 28, 2023
MP ਰਹਿੰਦੇ ਮੈਂ ਆਪਣੇ ਲੋਕ ਸਭਾ ਹਲਕੇ ਨੂੰ CCTV ਕੈਮਰਿਆਂ ਨਾਲ ਲੈਸ ਕਰ ਦਿੱਤਾ ਸੀ
ਪੁਲਿਸ ਦੇ ਡਿਜੀਟਲ ਹੋਣ ਦੇ ਨਾਲ ਉਨ੍ਹਾਂ ਦਾ ਕੰਮ ਘਟ ਜਾਵੇਗਾ
—CM @BhagwantMann pic.twitter.com/cjvGKKx1oJ
ਸੀਐਮ ਮਾਨ ਨੇ ਕਿਹਾ ਕਿ ਬੱਚੇ ਦੇ ਲਾਪਤਾ ਹੋਣ ਜਾਂ ਗੁੰਮ ਹੋਏ ਬੱਚੇ ਨੂੰ ਲੱਭਣ ਦੀ ਸਥਿਤੀ ਵਿੱਚ ਚੈਟਬੋਟ ਹੈਲਪਲਾਈਨ ਨੰਬਰ (95177-95178) 'ਤੇ ਜਾਣਕਾਰੀ ਦੇ ਕੇ ਪੁਲਿਸ ਤੋਂ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਰੂਣ ਹੱਤਿਆ ਅਤੇ ਕੁੱਟਮਾਰ ਦੇ ਮਾਮਲੇ ਵੱਧ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਜਨਤਾ ਦਰਮਿਆਨ ਦੂਰੀ ਨੂੰ ਘੱਟ ਕਰਨ ਲਈ ਯਤਨ ਜਾਰੀ ਰਹਿਣਗੇ। ਮਾਨ ਨੇ ਆਪਣੇ ਪਿੰਡ ਦੀ ਇੱਕ ਘਟਨਾ ਦਾ ਵੀ ਜ਼ਿਕਰ ਕੀਤਾ ,ਜਿੱਥੇ ਜਾਇਦਾਦ ਨੂੰ ਲੈ ਕੇ ਇੱਕ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਨੂੰ ਸਾਫਟ ਟਾਰਗੇਟ ਮੰਨਿਆ ਜਾਂਦਾ ਹੈ।
ਸੀਐਮ ਮਾਨ ਨੇ ਕਿਹਾ ਕਿ ਸਮਾਜ ਵਿੱਚ ਅਜਿਹੇ ਗਰੋਹ ਕੰਮ ਕਰ ਰਹੇ ਹਨ ਜੋ ਬੱਚਿਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਅਪਾਹਜ ਬਣਾ ਕੇ ਭੀਖ ਮੰਗਵਾਉਂਦੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਜ਼ਿਆਦਾ ਹਨ ਪਰ ਪੁਲਿਸ ਦੇ ਡਿਜੀਟਾਈਜੇਸ਼ਨ ਹੋਣ ਨਾਲ ਕੰਮ ਕਰਨ ਵਿੱਚ ਰਾਹਤ ਮਿਲੇਗੀ। ਪੁਲਿਸ ਸੀਸੀਟੀਵੀ ਕੈਮਰਿਆਂ ਨਾਲ ਆਸਾਨੀ ਨਾਲ ਨਿਗਰਾਨੀ ਕਰ ਸਕਦੀ ਹੈ। ਮਾਨ ਨੇ ਪੁਲਿਸ ਨੂੰ ਚੈਟਬੋਟ ਐਪ 'ਤੇ ਮਿਲ ਰਹੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਡਿਜੀਟਾਈਜ਼ੇਸ਼ਨ ਹੋਣ ਕਾਰਨ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਜਾਣ ਦੀ ਲੋੜ ਨਹੀਂ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਲੁਧਿਆਣਾ
ਜਨਰਲ ਨੌਲਜ
Advertisement