ਪੜਚੋਲ ਕਰੋ

CM ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ ,ਕਿਹਾ - BJP ਦੀ ਪੰਜਾਬ ਨਾਲ ਨਹੀਂ ਬਣਦੀ, ਪੰਜਾਬੀ ਗੱਦਾਰੀ ਨਹੀਂ ਭੁੱਲਣਗੇ

Bhagwant Mann Press Conference : ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ AAP ਛੱਡਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) 'ਤੇ ਤਿੱਖੇ ਹਮਲੇ ਬੋਲੇ ਹਨ

Bhagwant Mann Press Conference : ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ AAP ਛੱਡਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ (BJP) 'ਤੇ ਤਿੱਖੇ ਹਮਲੇ ਬੋਲੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਮੁੜ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮੈਂ ਪਹਿਲਾਂ ਵੀ ਕਹਿੰਦਾ ਰਿਹਾ ਹਾਂ ਕਿ ਭਾਜਪਾ ਦੀ ਪੰਜਾਬੀਆਂ ਨਾਲ ਬਣਦੀ ਨਹੀਂ ਹੈ। ਜਿਸ ਨਾਲ ਪੰਜਾਬੀ ਖੁਸ਼ ਹੁੰਦੇ ਹਨ ,ਉਸਨੂੰ ਉਹ ਭਾਜਪਾ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀ ਹੈ। ਜਦੋਂ ਸਾਡੀ ਸਰਕਾਰ ਬਣੀ ਤਾਂ ਸਾਡਾ ਆਰਡੀਐਫ ਦਾ ਪੈਸਾ ਰੋਕਿਆ ਗਿਆ। 

ਮਾਨ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਲੇਵਾਂ ਲੋਕਤੰਤਰ ਦੀ ਹੱਤਿਆ ਹੈ। CM ਮਾਨ ਨੇ ਭਾਜਪਾ 'ਤੇ ਤੰਜ ਕੱਸਦਿਆਂ ਕਿਹਾ ਕਿ ਇਹ ਪਾਰਟੀ ਦੂਜੀਆਂ ਪਾਰਟੀਆਂ ਨੂੰ ਖਤਮ ਕਰਨ ਅਤੇ ਆਗੂਆਂ ਨੂੰ ਨਿਗਲਣ ਵਾਲੀ ਪਾਰਟੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਸੱਤ ਰਾਜ ਸਭਾ ਮੈਂਬਰ ਗਏ ਹਨ, ਉਹ ਹੁਣ ਭਾਜਪਾ ਦੀ 'ਵਾਸ਼ਿੰਗ ਮਸ਼ੀਨ' ਵਿੱਚ ਧੋਤੇ ਜਾਣਗੇ। ਉਨ੍ਹਾਂ ਦਾ ਇਸ਼ਾਰਾ ਸੀ ਕਿ ਭਾਜਪਾ ਵਿੱਚ ਜਾ ਕੇ ਇਨ੍ਹਾਂ ਦੇ ਸਾਰੇ 'ਦਾਗ' ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ, "ਭਾਜਪਾ ਕੱਢੇ ਹੋਏ, ਵੱਢੇ ਹੋਏ ਅਤੇ ਛੱਡੇ ਹੋਏ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ।" 

ਉਨ੍ਹਾਂ ਕਿਹਾ ਕਿ ਬੀਜੇਪੀ ਜਿਸ ਨਾਲ ਰਲੇਵਾਂ ਕਰਦੀ ਹੈ, ਉਸਨੂੰ ਖਾ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸੱਤ ਬੰਦੇ ਪਾਰਟੀ ਨਹੀਂ ਸਨ। ਇਨ੍ਹਾਂ ਗੱਦਾਰਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਪਿਆਰ ਦੀ ਕੋਈ ਕੀਮਤ ਨਹੀਂ ਹੈ। ਕਿਸੇ ਵੀ ਕਰੰਸੀ ਨਾਲ ਪੰਜਾਬ ਦੇ ਲੋਕਾਂ ਦਾ ਪਿਆਰ ਨਹੀਂ ਖਰੀਦਿਆ ਜਾ ਸਕਦਾ। ਉਨ੍ਹਾਂ ਨੇ ਬੀਜੇਪੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਤੇ ਛਾਪਾ ਮਾਰ ਕੇ ਦਿਖਾਉਣ।

ਇਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ : ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਥੋੜਾ ਦੁੱਖ ਜਰੂਰ ਹੋਇਆ ਹੈ। ਜਦੋਂ ਪਾਰਟੀ ਬਣਾਈ ਸੀ ਤਾਂ ਇਹ ਲੋਕ ਆਪਣੇ ਕੰਮਾਂ ਵਿੱਚ ਲੱਗੇ ਹੋਏ ਸਨ। ਰਾਘਵ ਚੱਢਾ ਨੂੰ ਜਲ ਬੋਰਡ ਦਾ ਚੇਅਰਮੈਨ ਬਣਾਇਆ ਸੀ।ਵੋਟਾਂ ਮੰਗੇ ਬਿਨਾਂ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ। ਇੱਕ ਜਾਂ ਦੋ ਲੋਕਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਇਨ੍ਹਾਂ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ। ਇਹ ਤਾਂ ਰਾਜਸਭਾ ਮੈਂਬਰ ਸਨ। ਇਨ੍ਹਾਂ ਦਾ ਕੋਈ ਵੋਟ ਬੈਂਕ ਹੀ ਨਹੀਂ ਹੈ। 

ਇਨ੍ਹਾਂ ਨੂੰ ਤਾਂ ਬੈਠੇ ਬਿਠਾਏ ਪੰਜਾਬ ਦੀ ਨੁਮਾਇੰਦਿਗੀ ਕਰਨ ਦਾ ਮੌਕਾ ਦਿੱਤਾ ਸੀ ਪਰ ਇਨ੍ਹਾਂ ਨੇ ਪੰਜਾਬੀਆਂ ਨਾਲ ਧੋਖਾ ਕਰ ਦਿੱਤਾ, ਇਹ ਬੜੀ ਮਾੜੀ ਗੱਲ ਹੈ। ਹੁਣ ਇਹ ਕਿਹੜੇ ਮੁੰਹ ਨਾਲ ਪੰਜਾਬ ਆਉਣਗੇ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੇ ਪਾਰਟੀ ਨੂੰ ਛੱਡਣੀ ਹੁੰਦੀ ਹੈ ਤਾਂ ਉਨ੍ਹਾਂ ਦਾ ਦੱਮ ਘੁੱਟਣ ਲੱਗਦਾ ਹੈ। ਸਾਨੂੰ ਤਾਂ ਸਮਝ ਨਹੀਂ ਆਉਂਦੀ ਕਿ ਪਾਰਟੀ ਅਜਿਹੀ ਕਿਹੜੀ ਹਵਾ ਛੱਡਦੀ ਹੈ ,ਜਿਹੜਾ ਇਨ੍ਹਾਂ ਦਾ ਦੱਮ ਘੁੱਟਣ ਲੱਗਦਾ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾ ਸੱਤ ਲੋਕਾਂ ਦੀ ਨਹੀਂ ਹੈ, ਸਾਡੀ ਪਾਰਟੀ ਨੈਸ਼ਨਲ ਲੇਵਲ ਦੀ ਹੈ, ਇਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ।

ਭਾਜਪਾ ਨੇ ਕਿਸਾਨਾਂ ਅੰਦੋਲਨ ਦੌਰਾਨ ਵੀ ਧੱਕਾ ਕੀਤਾ 

ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਵੀ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਨਾਲ ਜੋ ਧੱਕਾ ਕੀਤਾ ਸੀ, ਉਸ ਨੂੰ ਪੰਜਾਬੀ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਨਾਲ ਕਦੇ ਵੀ ਸਾਂਝ ਨਹੀਂ ਰਹੀ। ਸੀਐੱਮ ਨੇ ਕਿਹਾ, ਹੁਣ ਸਾਡੇ ਸੰਸਦ ਮੈਂਬਰਾਂ ਨੂੰ ਆਪਣੇ ਨਾਲ ਸ਼ਾਮਿਲ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ  ਦਾ ਪੰਜਾਬ ਵਿੱਚ ਆਪਣਾ ਕੋਈ ਮਜ਼ਬੂਤ ​​ਅਧਾਰ ਨਹੀਂ ਹੈ। ਇਸ ਲਈ ਤਿਕੜਮਬਾਜੀ ਅਤੇ ਛੜਯੰਤਰਾਂ ਦਾ ਸਹਾਰਾ ਲੈ ਕੇ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰਦੀ ਹੈ।"

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget