ਪੜਚੋਲ ਕਰੋ
Advertisement
Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਲੁੱਕਆਊਟ ਨੋਟਿਸ : CM ਭਗਵੰਤ ਮਾਨ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡਿਆ ਨੂੰ ਦਿੱਤੀ ਹੈ।
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡਿਆ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇਪਾਲ ਬਾਰਡਰ 'ਤੇ ਵੀ ਨਜ਼ਰ ਰੱਖ ਰਹੀ ਹੈ। ਓਧਰ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ,ਜਿੱਥੇ ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ।
ਦਰਅਸਲ 'ਚ ਬਰਖਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪ੍ਰਿਤਪਾਲ ਸਿੰਘ ਮਾਨਸਾ ਤੋਂ 25 ਕਿਲੋਮੀਟਰ ਦੂਰ ਝੁਨੀਰ ਸਥਿਤ ਇਕ ਗੈਸਟ ਹਾਊਸ ਵਿਚ ਉਸ ਦੀ ਪ੍ਰੇਮਿਕਾ ਨੂੰ ਮਿਲਵਾਉਣ ਲਈ ਗੈਂਗਸਟਰ ਦੀਪਕ ਟੀਨੂੰ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਲੈ ਗਿਆ ਸੀ। ਇਸ ਦੌਰਾਨ ਟੀਨੂੰ ਦੇ ਹੱਥ ਵਿੱਚ ਹਥਕੜੀ ਵੀ ਨਹੀਂ ਸੀ। ਗੈਸਟ ਹਾਊਸ ਦੇ ਕਮਰੇ ਵਿੱਚ ਦੀਪਕ ਟੀਨੂੰ ਨੂੰ ਉਸ ਦੀ ਪ੍ਰੇਮਿਕਾ ਨਾਲ ਇਕੱਲਾ ਛੱਡ ਗਿਆ। ਜਿਸ ਤੋਂ ਬਾਅਦ ਬਦਨਾਮ ਗੈਂਗਸਟਰ ਉਥੋਂ ਫਰਾਰ ਹੋ ਗਿਆ।
ਨਾਲ ਦੇ ਕਮਰੇ ਵਿੱਚ ਸੌਂ ਰਿਹਾ ਸੀ ਪੁਲਿਸ ਅਫ਼ਸਰ
ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਬਦਨਾਮ ਗੈਂਗਸਟਰ ਦੀਪਕ ਟੀਨੂੰ ਪੂਰੀ ਯੋਜਨਾ ਨਾਲ ਫਰਾਰ ਹੋ ਗਿਆ ਹੈ। ਉਸ ਨੇ ਸੀਆਈਏ ਇੰਚਾਰਜ ਨਾਲ ਨੇੜਤਾ ਵਧਾਈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਭਰੋਸੇ ਵਿੱਚ ਲੈ ਲਿਆ। ਇਸ ਦਾ ਫਾਇਦਾ ਉਠਾਉਂਦੇ ਹੋਏ ਉਹ ਸ਼ਨੀਵਾਰ ਰਾਤ ਨੂੰ ਝੁਨੀਰ ਦੇ ਗੈਸਟ ਹਾਊਸ ਤੋਂ ਆਪਣੀ ਪ੍ਰੇਮਿਕਾ ਨੂੰ ਲੈ ਕੇ ਫਰਾਰ ਹੋ ਗਿਆ ਜਦੋਂਕਿ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਦੂਜੇ ਕਮਰੇ ਵਿੱਚ ਸੁੱਤਾ ਰਹਿ ਗਿਆ।
ਦੱਸਿਆ ਜਾਂਦਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੇ ਪ੍ਰੀਤਪਾਲ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਭੱਜੇਗਾ ਨਹੀਂ ਅਤੇ ਸਿਰਫ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਲੈ ਕੇ ਜਾਵੇਗਾ। ਇਸ ਤੋਂ ਬਾਅਦ ਲਾਲਚ ਕਾਰਨ ਪ੍ਰੀਤਪਾਲ ਸਿੰਘ ਨੇ ਗੈਂਗਸਟਰ ਦੀਪਕ ਟੀਨੂੰ 'ਤੇ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ। ਪੁਲੀਸ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਦੇ ਬਹਾਨੇ ਮਾਨਸਾ ਤੋਂ ਕਰੀਬ 25 ਕਿਲੋਮੀਟਰ ਦੂਰ ਝੁਨੀਰ ਕਸਬੇ ਦੇ ਇੱਕ ਗੈਸਟ ਹਾਊਸ ਵਿੱਚ ਉਸ ਦੀ ਪ੍ਰੇਮਿਕਾ ਨੂੰ ਮਿਲਵਾਉਣ ਲਈ ਅਕਸਰ ਲੈ ਕੇ ਜਾਣ ਲੱਗਾ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਦੀਪਕ ਟੀਨੂੰ ਜੇਲ੍ਹ ਵਿੱਚ ਰਹਿੰਦਿਆਂ ਹੀ ਫਰਾਰ ਹੋਣ ਦੀ ਯੋਜਨਾ ਬਣਾ ਰਿਹਾ ਸੀ। ਉਹ ਹਰ ਰੋਜ਼ ਜੇਲ੍ਹ ਵਿੱਚ ਲੜਾਈ-ਝਗੜਾ ਕਰਦਾ ਸੀ ਤਾਂ ਜੋ ਸੱਟ ਲੱਗਣ 'ਤੇ ਉਸ ਨੂੰ ਹਸਪਤਾਲ ਲਿਜਾਇਆ ਜਾਵੇ ਤੇ ਉਸ ਨੂੰ ਭੱਜਣ ਦਾ ਮੌਕਾ ਮਿਲ ਸਕੇ। ਉਹ ਪਹਿਲਾਂ ਵੀ ਪੰਚਕੂਲਾ ਵਿੱਚ ਇਸੇ ਤਰ੍ਹਾਂ ਇੱਕ ਵਾਰ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋ ਚੁੱਕਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜੇਲ੍ਹ ਵਿੱਚ ਬੰਦ ਟੀਨੂੰ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਸੀ। ਪੁਲਿਸ ਮੋਬਾਈਲ ਤੋਂ ਆਈਆਂ ਕਾਲਾਂ ਦਾ ਡਾਟਾ ਇਕੱਠਾ ਕਰ ਰਹੀ ਹੈ ਤਾਂ ਜੋ ਗੈਂਗਸਟਰ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement