Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਪਹਿਲੀ ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ। ਉਨ੍ਹਾਂ ਨੇ ਇਸ ਡਿਬੇਟ ਵਿੱਚ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ 1 ਨਵੰਬਰ ਨੂੰ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਆਪਣਾ ਪੱਖ ਰੱਖਣਗੀਆਂ। ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ। 



ਸੀਐਮ ਭਗੰਵਤ ਮਾਨ ਨੇ ਟਵੀਟ ਕਰਕੇ ਕਿਹਾ...
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ  ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ“ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
“ਪੰਜਾਬ ਮੰਗਦਾ ਜਵਾਬ”