Republic Day 2023: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। 


ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ।


ਦੱਸ ਦਈਏ ਕਿ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ। ਪਰੇਡ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਡੀਸੀ, ਐਸਐਸਪੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ।


ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ 'ਤੇ ਪੰਜਾਬੀ ਪਹਿਲੇ ਮੋਰਚੇ 'ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ। 


ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅੱਗੇ ਆਇਆ। ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ। ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਸਾਲਾਂ ਤੋਂ ਨਹੀਂ, ਸਗੋਂ ਆਪਣੇ ਵਿਚਾਰਾਂ ਕਰਕੇ ਮਹਾਨ ਬਣਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Republic Day 2023: ਪੂਰਾ ਦੇਸ਼ ਰੰਗਿਆ ਗਣਤੰਤਰ ਦਿਵਸ ਦੇ ਜਸ਼ਨ 'ਚ, ਜਾਣੋ ਇਸ ਖਾਸ ਦਿਨ ਨਾਲ ਜੁੜੇ ਦਿਲਚਸਪ ਕਿੱਸੇ


Happy Republic Day 2023 Live: 90 ਮਿੰਟ ਦੀ ਪਰੇਡ, 23 ਝਾਕੀਆਂ, ਫੌਜੀ ਤਾਕਤ ਤੇ ਸੱਭਿਆਚਾਰ ਆਉਣਗੇ ਇਕੱਠੇ ਨਜ਼ਰ , PM ਮੋਦੀ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ