ਪੜਚੋਲ ਕਰੋ

Punjab News: ਪੰਜਾਬ ਕਰੇਗਾ ਯੂਏਈ ਦੀਆਂ ਖੁਰਾਕੀ ਜ਼ਰੂਰਤਾਂ ਨੂੰ ਪੂਰਾ? CM ਮਾਨ ਨੇ ਰਾਜਦੂਤ ਨੂੰ ਦੱਸਿਆ ਸਾਰਾ ਪਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਵਿੱਚ ਯੂਏਈ ਦੇ ਰਾਜਦੂਤ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਤੇ ਯੂਏਈ ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ।

PUNJAB AND UAE EXPLORE BILATERAL TRADE OPPORTUNITIES: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂਏਈ ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਤੇ ਯੂਏਈ ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇ ਯੂਏਈ ਦਰਮਿਆਨ ਵਪਾਰ ਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂਏਈ ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਨੇ ਆਈਟੀ, ਲੌਜਿਸਟਿਕਸ, ਸਿਹਤ ਸੰਭਾਲ ਤੇ ਸਿੱਖਿਆ ਵਿੱਚ ਸਹਿਯੋਗ ਦੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ, ਜੋ ਦੋਵਾਂ ਖੇਤਰਾਂ ਲਈ ਨਵੇਂ ਆਰਥਿਕ ਮੌਕੇ ਪੈਦਾ ਕਰ ਸਕਦਾ ਹੈ।

ਭਵਿੱਖੀ ਸਹਿਯੋਗ ਨੂੰ ਢਾਂਚਾਗਤ ਦਿਸ਼ਾ ਦੇਣ ਲਈ ਇਕ ਜੁਆਇੰਟ ਵਰਕਿੰਗ ਗਰੁੱਪ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ, ਜੋ ਆਪਸੀ ਹਿੱਤਾਂ ਵਾਲੇ ਸੰਭਾਵੀ ਖੇਤਰਾਂ ਦਾ ਮੁਲਾਂਕਣ ਤੇ ਪੜਚੋਲ ਕਰੇਗਾ ਤੇ ਵਪਾਰ ਤੇ ਨਿਵੇਸ਼ ਵਧਾਉਣ ਲਈ ਰਣਨੀਤੀਆਂ ਤਿਆਰ ਕਰੇਗਾ। ਵਿਚਾਰ-ਚਰਚਾ ਦੌਰਾਨ ਉਠਾਇਆ ਗਿਆ ਇਕ ਮੁੱਖ ਮੁੱਦਾ ਪੰਜਾਬ ਤੇ ਯੂਏਈ ਦੇ ਸ਼ਹਿਰਾਂ ਵਿਚਕਾਰ ਸਿੱਧੇ ਹਵਾਈ ਸੰਪਰਕ ਦੀ ਜ਼ਰੂਰਤ ਸੀ। ਯੂਏਈ ਦੇ ਰਾਜਦੂਤ ਨੇ ਵਪਾਰ, ਨਿਵੇਸ਼ ਤੇ ਸੈਰ-ਸਪਾਟੇ ਦੀ ਸਹੂਲਤ ਲਈ ਅੰਮ੍ਰਿਤਸਰ ਤੇ ਚੰਡੀਗੜ੍ਹ (ਮੋਹਾਲੀ) ਹਵਾਈ ਅੱਡਿਆਂ ਤੋਂ ਯੂਏਈ ਲਈ ਵਾਧੂ ਸਿੱਧੀਆਂ ਉਡਾਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ, ਜਿਸ ਵਿੱਚ ਯੂਏਈ ਆਧਾਰਤ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਦੀ ਪ੍ਰਵਾਨਗੀ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਪਰਕ ਵਧਣ ਨਾਲ ਪੰਜਾਬ ਦੇ ਹਜ਼ਾਰਾਂ ਪਰਵਾਸੀ ਭਾਰਤੀਆਂ, ਕਾਰੋਬਾਰੀਆਂ ਤੇ ਪੇਸ਼ੇਵਰਾਂ ਲਈ ਵਪਾਰ, ਸੈਰ-ਸਪਾਟਾ ਤੇ ਯਾਤਰਾ ਦੀ ਸੌਖ ਵਧੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਹਤਰ ਹਵਾਈ ਸੰਪਰਕ ਨਾ ਸਿਰਫ਼ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇਗਾ, ਸਗੋਂ ਯਾਤਰੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਵੀ ਘਟਾਏਗਾ, ਜਿਨ੍ਹਾਂ ਨੂੰ ਇਸ ਸਮੇਂ ਯੂਏਈ ਜਾਣ ਵਾਲੀਆਂ ਉਡਾਣਾਂ ਲਈ ਦਿੱਲੀ ਜਾਣਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਮੁੱਦੇ ਨੂੰ ਹੱਲ ਕਰਨ ਨਾਲ ਪੰਜਾਬ ਤੇ ਯੂਏਈ ਵਿਚਕਾਰ ਵਧੇਰੇ ਆਰਥਿਕ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਮੀਟਿੰਗ ਆਰਥਿਕ ਸ਼ਮੂਲੀਅਤ ਵਧਾਉਣ ਅਤੇ ਪੰਜਾਬ-ਯੂਏਈ ਸਬੰਧਾਂ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਸਾਂਝੇ ਦ੍ਰਿਸ਼ਟੀਕੋਣ ਨਾਲ ਸਮਾਪਤ ਹੋਈ, ਜਿਸ ਵਿੱਚ ਲੰਬੇ ਸਮੇਂ ਦੇ ਵਪਾਰ ਅਤੇ ਨਿਵੇਸ਼ ਸਾਂਝੇਦਾਰੀ 'ਤੇ ਧਿਆਨ ਕੇਂਦਰਤ ਕੀਤਾ ਗਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਮੁੱਖ ਸਕੱਤਰ ਕੇਏਪੀ ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ ਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget