Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਬਣਾਈ ਜਾਵੇਗੀ।
ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ ਹਨ ਕਿ ਪੁਲਿਸ ਨੂੰ ਆਪਣੇ ਵਤੀਰੇ ਨਾਲ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ। ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ।
ਉੱਥੇ ਹੀ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੀਟਿੰਗ ਕੀਤੀ ਸੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਸੀਐਮ ਨੇ ਚੋਣਾਂ ਕਰਕੇ ਪੂਰੇ ਸੂਬੇ ਦਾ ਦੌਰਾ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਨੂੰ ਪੁਲਿਸ ਨੂੰ ਲੈ ਕੇ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ ਹਨ। ਅਜਿਹੇ 'ਚ ਇਸ ਬੈਠਕ 'ਚ ਉਨ੍ਹਾਂ ਗੱਲਾਂ 'ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ: Punjab News: SIT ਸਾਹਮਣੇ ਪੇਸ਼ ਨਹੀਂ ਹੋਣਗੇ ਮਜੀਠੀਆ, ਸਾਹਮਣੇ ਆਈ ਆਹ ਵਜ੍ਹਾ
ਮੁੱਖ ਮੰਤਰੀ ਨੇ ਸੋਮਵਾਰ ਨੂੰ ਡੀਸੀ ਨਾਲ ਹੋਈ ਮੀਟਿੰਗ ਵਿੱਚ ਸਪੱਸ਼ਟ ਕੀਤਾ ਹੈ ਕਿ ਜੇਕਰ ਅਧਿਕਾਰੀਆਂ ਦੇ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਬਾਰੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਤੋਂ ਜਵਾਬ ਮੰਗਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।