Jalandhar news: ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਤੋਂ ਮੀਟਿੰਗ ਕਰਕੇ ਰਵਾਨਾ ਹੋ ਗਏ। ਇਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ।
'ਲੋਕ ਸਭਾ ਚੋਣਾਂ ਲੈ ਕੇ ਅਸੀਂ ਲੋਕਾਂ ਵਿਚਾਲੇ ਜਾ ਰਹੇ ਹਾਂ'
ਦੱਸ ਦਈਏ ਕਿ ਬੀਤੇ ਦਿਨੀਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨਾਲ ਮੀਟਿੰਗ ਕੀਤੀ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਬਲਕਾਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਲੈਕੇ ਅਸੀਂ ਲੋਕਾਂ ਵਿਚਾਲੇ ਜਾ ਰਹੇ ਹਾਂ। ਕਿਉਂਕਿ ਲੋਕ ਸਭਾ ਚੋਣਾਂ ਨੂੰ ਲੈਕੇ ਵੋਟਰ ਬਹੁਤ ਜ਼ਿਆਦਾ ਸਕਾਰਾਤਮਕ ਹਨ।
ਇਹ ਵੀ ਪੜ੍ਹੋ: Lok Sabha Election 2024: ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ INLD
ਪਿਛਲੇ 2 ਸਾਲਾਂ ਵਿੱਚ ਸਾਡੀ ਸਰਕਾਰ ਨੇ ਚੰਗੇ ਕੰਮ ਕੀਤੇ ਹਨ
ਬਲਕਾਰ ਸਿੰਘ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿੱਚ ਸਾਡੀ ਸਰਕਾਰ ਨੇ ਕਈ ਚੰਗੇ ਕੰਮ ਕੀਤੇ ਹਨ। ਬਾਕੀ ਭਗਵੰਤ ਮਾਨ ਪਾਰਟੀ ਦੇ ਪ੍ਰਧਾਨ ਹਨ, ਉਹ ਜਲੰਧਰ ਹੀ ਨਹੀਂ ਪੂਰੇ ਪੰਜਾਬ ਵਿੱਚ ਘੁੰਮ ਰਹੇ ਹਨ ਅਤੇ ਸਾਰਿਆਂ ਵਿੱਚ ਜੋਸ਼ ਭਰਨ ਦਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਬੀਜੇਪੀ 'ਚ ਸ਼ਾਮਲ ਹੋਏ ਤਰਨਜੀਤ ਸੰਧੂ ਨੂੰ ਖਾਲਿਸਤਾਨੀਆਂ ਵੱਲੋਂ ਧਮਕੀ, 25 ਲੱਖ ਦਾ ਰੱਖਿਆ ਇਨਾਮ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।