CM ਮਾਨ ਨੇ ਸੱਦ ਲਈ ਪੁਲਿਸ ਵਾਲਿਆਂ ਦੀ ਮੀਟਿੰਗ, ਕਿਹਾ- ਦਲੇਰੀ ਨਾਲ ਕਰੋ ਕੰਮ ਤੇ ਨਸ਼ਿਆਂ ਖ਼ਿਲਾਫ਼ ਵਿੱਢੋ ਆਰ-ਪਾਰ ਦੀ ਲੜਾਈ
CM ਮਾਨ ਨੇ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ, ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ।
ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ...ਨਾਲ ਹੀ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ...
— Bhagwant Mann (@BhagwantMann) December 5, 2023
ਅਸੀਂ ਚਾਹੁੰਦੇ ਹਾਂ ਕਿ ਸਾਡੇ… pic.twitter.com/nxtEQAZB1D
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਪੰਜਾਬ ਦੇ ਸਾਰੇ CP ਤੇ SSP ਨਾਲ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ ਕਰਨ ਨੂੰ ਕਿਹਾ...ਨਾਲ ਹੀ ਨਸ਼ਿਆਂ 'ਤੇ ਥੱਲਿਓਂ ਸਖ਼ਤਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤੇ ਅਫ਼ਸਰਾਂ ਨੂੰ ਲੋਕਾਂ ਵਿਚਕਾਰ ਤੇ ਪਿੰਡਾਂ 'ਚ ਜਾਕੇ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ...ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸਾਢੇ 3 ਕਰੋੜ ਪੰਜਾਬੀ ਮਹਿਫੂਜ਼ ਰਹਿਣ...
ਇਸ ਮੀਟਿੰਗ ਤੋਂ ਬਾਅਦ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਅੱਜ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ ਜਿਸ ਵਿੱਚ ਮੁੱਖ ਧਿਆਨ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ 105 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਕਿ ਫਿਰੌਤੀ ਸਬੰਧੀ 171 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਇਨ੍ਹਾਂ ਉੱਤੇ ਹੋਰ ਸਖ਼ਤੀ ਕਰਨ ਲਈ ਕਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਰੋਜ਼ ਇੱਕ ਥਾਣੇ ਦੇ ਲੋਕਾਂ ਮਿਲਣ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦੀਆਂ ਪਤਾ ਲਾ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ।
ਇਸ ਦੌਰਾਨ ਡੀ.ਜੀ.ਪੀ. ਨੇ ਕਿਹਾ ਕਿ ਜੇਲ੍ਹ 'ਚ ਜੋ ਬੁਨਿਆਦੀ ਢਾਂਚਾ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਜੋ ਤਕਨੀਕ ਦੀ ਲੋੜ ਹੈ, ਉਸ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਹੈ।
ਇਸ ਮੌਕੇ ਨਾਜਾਇਜ਼ ਮਾਈਨਿੰਗ ਸਬੰਧੀ ਉਨ੍ਹਾਂ ਕਿਹਾ ਕਿ ਇਸ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਲੈ ਕੇ 144 ਵਾਹਨ ਲਾਂਚ ਕੀਤੇ ਜਾਣਗੇ ਜਿਸ ਵਿੱਚ ਪਹਿਲੇ ਪੜਾਅ ਵਿੱਚ 509 ਕਰਮਚਾਰੀ ਹੋਣਗੇ ਅਤੇ ਇੱਕ ਵਾਹਨ 30 ਕਿਲੋਮੀਟਰ ਹਾਈਵੇਅ ਵਿੱਚ ਤਾਇਨਾਤ ਕੀਤਾ ਜਾਵੇਗਾ।