CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Punjab News: ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ।

Punjab News: ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ।
ਪੰਜਾਬ ਭਵਨ 'ਚ ਚਾਰ ਵਜੇ ਹੋਵੇਗੀ ਮੀਟਿੰਗ
ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਹਾਲਾਂਕਿ ਕਿਸਾਨ ਦੁਪਹਿਰ ਤੱਕ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਣਗੇ।
ਮੰਗਾਂ ਮੰਨ ਲਈਆਂ ਤਾਂ ਅਗਲੇਰੀ ਰਣਨੀਤੀ 'ਚ ਕਰਨਗੇ ਬਦਲਾਅ
ਜੇਕਰ ਮੀਟਿੰਗ ਵਿੱਚ ਮੰਗਾਂ ਮੰਨ ਲਈਆਂ ਗਈਆਂ ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਅਗਲੇਰੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰਨਗੇ।