ਪੜਚੋਲ ਕਰੋ
Advertisement
ਆਸਟ੍ਰੇਲੀਆ ਦੇ ਰਾਜਦੂਤ ਬੈਰੀ ਓ ਫੈਰੇਲ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ,ਖੇਤੀਬਾੜੀ ਨੂੰ ਲੈ ਕੇ ਹੋਈ ਚਰਚਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਸਟ੍ਰੇਲੀਆ ਦੇ ਰਾਜਦੂਤ ਨਾਲ ਮੁਲਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਰਾਜਦੂਤ ਨਾਲ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਬਾਰੇ ਚਰਚਾ ਕੀਤੀ।
ਚੰਡੀਗੜ੍ਹ : ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਆਸਟ੍ਰੇਲੀਆ ਦੇ ਰਾਜਦੂਤ ਨਾਲ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਬਾਰੇ ਚਰਚਾ ਕੀਤੀ ਹੈ। ਓ ਫੈਰੇਲ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਆਸਟਰੇਲੀਆਈ ਵਫ਼ਦ ਨੇ ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ।
ਬੈਰੀ ਓ ਫੈਰੇਲ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਤਰਜ਼ 'ਤੇ ਪੰਜਾਬ ਨਾਲ ਖਾਸ ਤੌਰ 'ਤੇ ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਸਹਿਯੋਗ ਬਣਾਉਣ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਬੈਰੀ ਓ ਫੈਰੇਲ ਦੇ ਪ੍ਰਸਤਾਵ 'ਤੇ ਹੁੰਗਾਰਾ ਭਰਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਸ ਸਬੰਧ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ ਤਾਂ ਜੋ ਆਪਸੀ ਹਿੱਤਾਂ ਦੀਆਂ ਇਨ੍ਹਾਂ ਯੋਜਨਾਵਾਂ ਨੂੰ ਠੋਸ ਰੂਪ ਦੇ ਕੇ ਪੰਜਾਬ ਨੂੰ ਉੱਚ ਵਿਕਾਸ ਦੀ ਲੀਹ 'ਤੇ ਲਿਜਾਇਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੌਸਮ ਤੇ ਹਾਲਾਤ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਆਸਟ੍ਰੇਲੀਆ ਦੇ ਰਾਜਦੂਤ ਦੇ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਬਹੁਤ ਵਧੀਆ ਚਰਚਾ ਹੋਈ। ਆਸਟ੍ਰੇਲੀਆ ਵਿੱਚ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਵਰਤੀਆਂ ਜਾਂਦੀਆਂ ਹਨ। ਪੰਜਾਬ ਦੇ ਮੌਸਮ ਤੇ ਹਾਲਾਤਾਂ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ।
ਓ ਫੈਰੇਲ ਨੇ ਭਗਵੰਤ ਮਾਨ ਨੂੰ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤਾ (IndAus ECTA) ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਆਸਟ੍ਰੇਲੀਆ ਦਾ ਟੀਚਾ 2035 ਤੱਕ ਭਾਰਤ ਨੂੰ ਆਪਣੇ ਚੋਟੀ ਦੇ ਤਿੰਨ ਨਿਰਯਾਤ ਬਾਜ਼ਾਰਾਂ ਵਿੱਚ ਲਿਆਉਣਾ ਅਤੇ ਇਸ ਨੂੰ ਏਸ਼ੀਆ ਵਿੱਚ ਤੀਜਾ ਸਭ ਤੋਂ ਵੱਡਾ ਬਾਹਰੀ ਨਿਵੇਸ਼ ਸਥਾਨ ਬਣਾਉਣਾ ਹੈ।
ਓ ਫੈਰੇਲ ਨੇ ਦੱਸਿਆ ਕਿ ਪੰਜਾਬ ਨੂੰ ਆਸਟ੍ਰੇਲੀਆ ਨਾਲ ਖਾਸ ਤੌਰ 'ਤੇ ਖੇਤੀਬਾੜੀ ਅਤੇ ਖੇਤੀ-ਉਦਯੋਗ ਦੇ ਖੇਤਰ ਵਿੱਚ ਸਹਿਯੋਗ ਕਰਨ ਨਾਲ ਬਹੁਤ ਫਾਇਦਾ ਹੋ ਸਕਦਾ ਹੈ ਕਿਉਂਕਿ ਇਸ ਦੇ ਅਗਾਂਹਵਧੂ ਕਿਸਾਨਾਂ ਕੋਲ ਭੋਜਨ ਉਤਪਾਦਨ ਵਿੱਚ ਵਿਸ਼ਾਲ ਤਜ਼ਰਬੇ ਅਤੇ ਮੁਹਾਰਤ ਦਾ ਸਾਬਤ ਟਰੈਕ ਰਿਕਾਰਡ ਹੈ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਉਦਮੀ ਅਤੇ ਮਿਹਨਤੀ ਸੁਭਾਅ ਕਾਰਨ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ, ਯੂ.ਕੇ., ਅਮਰੀਕਾ, ਇਟਲੀ ਆਦਿ ਸਮੇਤ ਦੁਨੀਆ ਭਰ ਦੇ ਸਾਰੇ ਪ੍ਰਮੁੱਖ ਦੇਸ਼ਾਂ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਇਆ ਹੈ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਉਦਮੀ ਅਤੇ ਮਿਹਨਤੀ ਸੁਭਾਅ ਕਾਰਨ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ, ਯੂ.ਕੇ., ਅਮਰੀਕਾ, ਇਟਲੀ ਆਦਿ ਸਮੇਤ ਦੁਨੀਆ ਭਰ ਦੇ ਸਾਰੇ ਪ੍ਰਮੁੱਖ ਦੇਸ਼ਾਂ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਇਆ ਹੈ।
ਅੱਜ ਆਸਟ੍ਰੇਲੀਆ ਦੇ ਰਾਜਦੂਤ @AusHCIndia ਦੇ ਨਾਲ ਪੰਜਾਬ ਦੇ ਕਈ ਮੁੱਦਿਆਂ ਨੂੰ ਲੈਕੇ ਬਹੁਤ ਵਧੀਆ ਚਰਚਾ ਹੋਈ।
— Bhagwant Mann (@BhagwantMann) May 4, 2022
ਆਸਟ੍ਰੇਲੀਆ ਵਿੱਚ ਖੇਤੀ ਤੇ ਹੋਰ ਚੀਜ਼ਾਂ ਲਈ ਮਾਡਰਨ ਤਕਨੀਕਾਂ ਵਰਤੀਆਂ ਜਾਂਦੀਆਂ ਹਨ। ਪੰਜਾਬ ਦੇ ਮੌਸਮ ਅਤੇ ਹਾਲਾਤਾਂ ਅਨੁਸਾਰ ਇਨ੍ਹਾਂ ਤਕਨੀਕਾਂ ਨੂੰ ਇੱਥੇ ਵੀ ਲਾਗੂ ਕਰਾਂਗੇ ਅਤੇ ਖੇਤੀ ਨੂੰ ਮੁੜ ਤੋਂ ਲਾਹੇਵੰਦ ਧੰਦਾ ਬਣਾਵਾਂਗੇ। pic.twitter.com/y2S0H636UI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
Advertisement