Punjab News : ਨਵੇਂ ਮੇਅਰ ਨਾਲ ਸੀਐਮ ਭਗਵੰਤ ਮਾਨ ਦੀ ਪਹਿਲੀ ਮੁਲਾਕਾਤ, ਜਿੱਤ ਦੀ ਵਧਾਈ ਨਾਲ ਦਿੱਤਾ ਸਿਆਸੀ ਗਿਆਨ
AAm Adami Party ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ.....
Punjab News : ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਨਗਰ ਕੌਂਸਲ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਦੇ ਨੌਜਵਾਨਾਂ ਨੂੰ ਵੀ ਤੋਹਫਾ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਜਾਣ ਵਾਲੇ ਯੂ.ਪੀ.ਐਸ.ਸੀ ਸਿਖਲਾਈ ਕੇਂਦਰ ਦਾ ਪਹਿਲਾ ਕੇਂਦਰ ਮੋਗਾ ਵਿੱਚ ਸਥਾਪਿਤ ਕੀਤਾ ਜਾਵੇਗਾ।
ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਡੇ ਮੇਅਰ ਬਲਜੀਤ ਸਿੰਘ ਚੰਨੀ ਬਹੁਤ ਹੀ ਸਾਧਾਰਨ ਪਰਿਵਾਰ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਦਿੰਦੀ ਹੈ, ਇਸੇ ਕਰਕੇ ਅੱਜ ਬਲਜੀਤ ਸਿੰਘ ਮੇਅਰ ਬਣੇ ਹਨ। ਦੂਜੇ ਪਾਸੇ ਰਵਾਇਤੀ ਪਾਰਟੀਆਂ ਵਿੱਚ ਪੈਸੇ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਇਸ ਲਈ ਇਨ੍ਹਾਂ ਦੇ ਜ਼ਿਆਦਾਤਰ ਵਿਧਾਇਕ ਅਤੇ ਸੰਸਦ ਮੈਂਬਰ ਅਮੀਰ ਘਰਾਣਿਆਂ ਵਿੱਚੋਂ ਹਨ।
ਮੋਗਾ ਨਗਰ ਨਿਗਮ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ ਹਨ। ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਦੌਰਾਨ ਅੱਠ ਕੌਂਸਲਰ ਗੈਰ-ਹਾਜ਼ਰ ਰਹੇ। ਇਸ ਤੋਂ ਬਾਅਦ ਚੰਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ।
ਦੱਸ ਦਈਏ ਕਿ ਨਵੇਂ ਮੇਅਰ ਵਾਰਡ ਨੰਬਰ 8 ਤੋਂ ਕੌਂਸਲਰ ਹਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ 'ਤੇ ਲੜੀਆਂ ਸਨ। ਬਲਜੀਤ ਚੰਨੀ ਸਮਾਜ ਸੇਵੀ ਹਨ ਤੇ ਗੱਡੀਆਂ ਦੀ ਮੁਰੰਮਤ ਦਾ ਕੰਮ ਵੀ ਕਰਦੇ ਹਨ। ਇਸ ਦੌਰਾਨ ਮਿੰਨੀ ਸਕੱਤਰੇਤ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਲਈ ਡਿਵੀਜ਼ਨਲ ਕਮਿਸ਼ਨਰ ਉਥੇ ਪੁੱਜੇ ਸਨ।